07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਨਗਰ ਕੀਰਤਨ ਸੰਬੰਧੀ ਡੀ.ਸੀ. ਅਤੇ ਪੁਲਿਸ ਕਮਿਸ਼ਨਰ ਨੂੰ ਮਿਲੇ ਪ੍ਰਬੰਧਕ

ਅਜੀਤ ਡੈਸਕ 27-12-2025
ਜਲੰਧਰ, 26 ਦਸੰਬਰ (ਐੱਮ. ਐੱਸ. ਲੋਹੀਆ)-ਸਰਬੰਸਦਾਨੀ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਜਨਵਰੀ, ਦਿਨ ਸ਼ੁੱਕਰਵਾਰ ਨੂੰ ਸਜਾਏ ਜਾ ਰਹੇ ਸ਼ਹਿਰ ਦੇ ਮੁੱਖ ਨਗਰ ਕੀਰਤਨ ਦੌਰਾਨ ਆਵਾਜਾਈ ਅਤੇ ਮਾਰਗ ਸੰਬੰਧੀ ਵਿਚਾਰ-ਵਟਾਂਦਰਾ ਕਰਨ ਲਈ ਪ੍ਰਬੰਧਕਾਂ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਪੁਲਿਸ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੂੰ ਮਿਲਿਆ | ਇਸ ਮੌਕੇ ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਵਲੋਂ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ, ਇਸਤਰੀ ਕੀਰਤਨ ਸਤਿਸੰਗ ਸਭਾਵਾਂ, ਸੇਵਾ ਸੋਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਹਿਰ ਦਾ ਮੁੱਖ ਨਗਰ ਕੀਰਤਨ ਆਪਣੇ ਪੁਰਾਤਨ ਮਾਰਗ 'ਤੇ ਸਜਾਇਆ ਜਾ ਰਿਹਾ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਵਲੋਂ ਅਧਿਕਾਰੀਆਂ ਨੂੰ ਨਗਰ ਕੀਰਤਨ ਵਿਵਸਥਾ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ | ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਇਸ ਸੰਬੰਧੀ ਸਾਰੇ ਪ੍ਰਬੰਧ ਸਮੇਂ 'ਤੇ ਪੂਰੇ ਹੋ ਜਾਣਗੇ | ਉਨ੍ਹਾਂ ਇਹ ਵੀ ਭਰੋਸਾ ਦਿੱਤਾ ਹੈ ਕਿ ਨਗਰ ਕੀਰਤਨ 'ਚ ਸ਼ਾਮਲ ਹੋਣ ਵਾਲੀ ਸੰਗਤ ਲਈ ਹਰ ਤਰ੍ਹਾਂ ਦੀ ਸੁਵਿਧਾ ਨੂੰ ਧਿਆਨ 'ਚ ਰੱਖੇ ਪ੍ਰਬੰਧ ਪੂਰੇ ਕੀਤੇ ਜਾਣਗੇ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਅਤੇ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਨੇ ਸ਼ਹਿਰ ਵਾਸੀਆਂ ਨੂੰ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਹੈ | ਇਸ ਮੌਕੇ ਪਰਮਿੰਦਰ ਸਿੰਘ (ਦਸਮੇਸ਼ ਨਗਰ), ਦਵਿੰਦਰ ਸਿੰਘ (ਸੈਂਟਰਲ ਟਾਊਨ), ਦਵਿੰਦਰ ਸਿੰਘ ਰਿਆਤ, ਤੇਜਵੀਰ ਸਿੰਘ ਬਾਂਸਲ, ਗੁਰਜੀਤ ਸਿੰਘ ਟੱਕਰ, ਦਿਲਬਾਗ ਸਿੰਘ ਰਿੰਕੂ, ਬਾਵਾ ਗਾਬਾ, ਜਹਿਜੋਤ ਸਿੰਘ, ਅਕਸ਼ੈ ਗੁਪਤਾ, ਜਸਕੀਰਤ ਸਿੰਘ ਜੱਸੀ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰ ਦੀ ਸਵੱਲੀ ਨਜ਼ਰ ਦੀ ਉਡੀਕ 'ਚ ਜਲੰਧਰ ਛਾਉਣੀ ਦੇ ਪਿੰਡਾਂ ਦੀਆਂ ਸੜਕਾਂ ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਹਰਿਵੱਲਭ ਸੰਗੀਤ ਸੰਮੇਲਨ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।