07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਰਦੁਆਰਾ ਮਾਡਲ ਟਾਊਨ ਵਿਖੇ ਭਾਈ ਸੰਗਤ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 27-12-2025
ਜਲੰਧਰ, 26 ਦਸੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਭਾਈ ਸੰਗਤ ਸਿੰਘ ਅਤੇ ਹੋਰ ਅਨੇਕਾਂ ਸਿੰਘ-ਸਿੰਘਣੀਆਂ ਦੀਆਂ ਸ਼ਹਾਦਤਾਂ ਨੂੰ ਯਾਦ ਕਰਦਿਆਂ ਸਫ਼ਰ -ਏ-ਸ਼ਹਾਦਤ ਦੇ ਤਹਿਤ ਕਰਵਾਏ ਜਾ ਰਹੇ ਲੜੀਵਾਰ ਸਮਾਗਮ 'ਚ ਰਾਤ 7:30 ਤੋਂ 8:30 ਤੱਕ ਭਾਈ ਜਸਵੀਰ ਸਿੰਘ ਖ਼ਾਲਸਾ ਖੰਨੇ ਵਾਲੀਆਂ ਬੀਬੀਆਂ ਅਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਕਥਾਵਾਚਕ ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕੌਰ ਨੇ ਸਫਰ-ਏ-ਸ਼ਹਾਦਤ ਦੇ ਅੰਤਰਗਤ ਕੁਰਬਾਨੀਆਂ ਦਾ ਰੋਜ਼ਾਨਾ ਦਾ ਇਤਿਹਾਸ ਸੰਗਤਾਂ ਦੇ ਸਨਮੁੱਖ ਪੇਸ਼ ਕਰਦੇ ਹੋਏ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ | ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ ਅਤੇ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਜੁਗਿੰਦਰ ਸਿੰਘ ਗੁੰਬਰ, ਪਰਮਿੰਦਰ ਸਿੰਘ, ਕੁਲ ਤਾਰਨ ਸਿੰਘ ਅਨੰਦ, ਐੱਚ .ਐੱਸ ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ ਅਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣਾਂ ਨੇ ਗੁਰੂ ਘਰ ਵਿਖੇ ਆਪਣੀ ਹਾਜ਼ਰੀ ਲਗਵਾਈ |

ਪਿਛਲੀ ਖ਼ਬਰ ਕਾਂਗਰਸੀ ਕੌਂਸਲਰ ਪਰਮਜੀਤ ਕੌਰ ਤੇ ਹਰਪਾਲ ਮਿੰਟੂ 'ਆਪ' ਵਿਚ ਸ਼ਾਮਿਲ ਅਗਲੀ ਖ਼ਬਰ ਸਰਕਾਰ ਦੀ ਸਵੱਲੀ ਨਜ਼ਰ ਦੀ ਉਡੀਕ 'ਚ ਜਲੰਧਰ ਛਾਉਣੀ ਦੇ ਪਿੰਡਾਂ ਦੀਆਂ ਸੜਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।