07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਕਾਂਗਰਸੀ ਕੌਂਸਲਰ ਪਰਮਜੀਤ ਕੌਰ ਤੇ ਹਰਪਾਲ ਮਿੰਟੂ 'ਆਪ' ਵਿਚ ਸ਼ਾਮਿਲ

ਅਜੀਤ ਡੈਸਕ 27-12-2025
ਜਲੰਧਰ, 26 ਦਸੰਬਰ (ਜਸਪਾਲ ਸਿੰਘ)-ਨਗਰ ਨਿਗਮ ਦੇ ਵਾਰਡ ਨੰਬਰ 23 ਦੀ ਕੌਂਸਲਰ ਪਰਮਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਹਰਪਾਲ ਮਿੰਟੂ ਨੇ ਰਸਮੀ ਤੌਰ 'ਤੇ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਕੌਂਸਲਰ ਪਰਮਜੀਤ ਕੌਰ ਸਵੇਰੇ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਦੇ ਦਫ਼ਤਰ ਵਿਖੇ ਪਾਰਟੀ 'ਚ ਸ਼ਾਮਿਲ ਹੋਈ, ਜਦਕਿ ਉਨ੍ਹਾਂ ਦੇ ਪਤੀ ਹਰਪਾਲ ਮਿੰਟੂ ਮੁੱਖ ਮੰਤਰੀ ਨਿਵਾਸ ਵਿਖੇ ਪਾਰਟੀ ਵਿਚ ਸ਼ਾਮਿਲ ਹੋਏ | ਹਰਪਾਲ ਮਿੰਟੂ ਨੂੰ ਮੁੱਖ ਮੰਤਰੀ ਨਿਵਾਸ (ਸੀਐਮ ਹਾਊਸ) ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਅਤੇ ਜਲੰਧਰ ਸੈਂਟਰਲ ਹਲਕੇ ਦੇ ਇੰਚਾਰਜ ਸ੍ਰੀ ਨਿਤਿਨ ਕੋਹਲੀ ਦੀ ਹਾਜ਼ਰੀ ਵਿੱਚ ਪਾਰਟੀ 'ਚ ਸ਼ਾਮਿਲ ਕੀਤਾ ਗਿਆ | ਇਸ ਦੌਰਾਨ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਤੋਂ ਬਾਅਦ ਕੌਂਸਲਰ ਪਰਮਜੀਤ ਕੌਰ ਨੇ ਕਿਹਾ ਕਿ ਉਸ ਨੇ ਨਿਤਿਨ ਕੋਹਲੀ ਦੀ ਸੋਚ ਅਤੇ ਕੰਮ ਤੋਂ ਪ੍ਰਭਾਵਿਤ ਹੋ 'ਆਪ' 'ਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ | ਹਰਪਾਲ ਮਿੰਟੂ ਨੇ ਕਿਹਾ ਕਿ ਉਨ੍ਹਾਂ ਨੇ ਨਿਤਿਨ ਕੋਹਲੀ ਦੀ ਕਾਰਜਸ਼ੈਲੀ ਨੂੰ ਲੰਬੇ ਸਮੇਂ ਤੋਂ ਦੇਖਿਆ ਅਤੇ ਸਮਝਿਆ ਹੈ ਤੇ ਉਹ ਹਰ ਗਲੀ, ਹਰ ਮੁਹੱਲੇ ਅਤੇ ਹਰ ਪਰਿਵਾਰ ਦੀਆਂ ਸਮੱਸਿਆਵਾਂ ਨੂੰ ਆਪਣੀ ਨਿੱਜੀ ਜ਼ਿੰਮੇਵਾਰੀ ਸਮਝਦੇ ਅਤੇ ਉਸ ਦੇ ਹੱਲ ਲਈ ਕੰਮ ਕਰਦੇ ਹਨ | ਇਸ ਮੌਕੇ ਸੈਂਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਰਾਜਨੀਤੀ ਨੂੰ ਸੇਵਾ ਨਾਲ ਜੋੜਨਾ ਹੈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਂਸਲਰ ਲਵ ਰੌਬਿਨ ਅਤੇ ਅਜੀਤ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
ਪਿਛਲੀ ਖ਼ਬਰ ਆਈਵੀ ਵਰਡਲ ਸਕੂਲ 'ਚ ਵੀਰ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਮਾਡਲ ਟਾਊਨ ਵਿਖੇ ਭਾਈ ਸੰਗਤ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।