07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਆਈਵੀ ਵਰਡਲ ਸਕੂਲ 'ਚ ਵੀਰ ਬਾਲ ਦਿਵਸ ਮਨਾਇਆ

ਅਜੀਤ ਡੈਸਕ 27-12-2025
ਜਲੰਧਰ, 26 ਦਸੰਬਰ (ਪਵਨ ਖਰਬੰਦਾ)-ਵਾਸਲ ਐਜੂਕੇਸ਼ਨ ਦੇ ਸਹਿਯੋਗ ਹੇਠ ਆਈਵੀ ਵਰਲਡ ਸਕੂਲ ਜਲੰਧਰ ਨੇ ਵੀਰ ਬਾਲ ਦਿਵਸ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਅਤੇ ਵੀਰਤਾ ਨੂੰ ਸਮਰਪਿਤ ਰਚਨਾਤਮਿਕ ਗਤੀਵਿਧੀਆਂ ਨਾਲ ਸ਼ਰਧਾ ਭਾਵ ਨਾਲ ਮਨਾਇਆ | ਸਮਾਗਮ ਦੀ ਸ਼ੁਰੂਆਤ ਵੀਰ ਬਾਲ ਦਿਵਸ ਦੇ ਮੌਕੇ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ਵਿੱਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ, ਉਨ੍ਹਾਂ ਦੀ ਬੇਮਿਸਾਲ ਹਿੰਮਤ ਅਤੇ ਧਰਮ ਦੀ ਰੱਖਿਆ ਵਿੱਚ ਉਨ੍ਹਾਂ ਵਲੋਂ ਦਿੱਤੀ ਗਈ ਸਰਵਉੱਚ ਕੁਰਬਾਨੀ ਨੂੰ ਸ਼ਰਧਾ ਨਾਲ ਯਾਦ ਕੀਤਾ ਗਿਆ | ਵਿਦਿਆਰਥੀਆਂ ਨੇ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ, ਕੈਲੀਗ੍ਰਾਫੀ ਅਤੇ ਪੇਂਟਿੰਗ ਵਰਗੀਆਂ ਗਤੀਵਿਧੀਆਂ 'ਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਸਾਹਿਬਜ਼ਾਦਿਆਂ ਦੇ ਬਲੀਦਾਨ, ਧੀਰਜ, ਦੇਸ਼ ਪ੍ਰੇਮ ਅਤੇ ਧਰਮ ਨਿਸ਼ਠਾ ਪ੍ਰਤੀ ਆਪਣਾ ਸਤਿਕਾਰ ਕਲਾਤਮਕ ਰੂਪ ਵਿੱਚ ਦਰਸਾਇਆ | ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਹਿੰਮਤ, ਸਚਾਈ, ਨੈਤਿਕਤਾ, ਦੇਸ਼ ਭਗਤੀ ਅਤੇ ਸੱਭਿਆਚਾਰਕ ਵਿਰਾਸਤ ਪ੍ਰਤੀ ਮਾਣ ਦੀ ਭਾਵਨਾ ਜਗਾਉਣਾ ਸੀ | ਵਿਦਿਆਰਥੀਆਂ ਦੀਆਂ ਰਚਨਾਵਾਂ ਨੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਦਾ ਅਸਲ ਜਜ਼ਬਾ ਬਹੁਤ ਸੁੰਦਰ ਢੰਗ ਨਾਲ ਪੇਸ਼ ਕੀਤਾ | ਵਾਸਲ ਐਜੂਕੇਸ਼ਨ ਦੇ ਪ੍ਰਧਾਨ ਕੇ. ਕੇ. ਵਾਸਲ, ਚੇਅਰਮੈਨ ਸੰਜੀਵ ਕੁਮਾਰ ਵਾਸਲ, ਉਪ ਪ੍ਰਧਾਨ ਈਨਾ ਵਾਸਲ, ਸੀ. ਈ. ਓ. ਰਾਘਵ ਵਾਸਲ ਅਤੇ ਡਾਇਰੈਕਟਰ ਅਦਿਤੀ ਵਾਸਲ ਨੇ ਸਮਾਗਮ ਦੀ ਸਫਲਤਾ 'ਤੇ ਖ਼ੁਸ਼ੀ ਜ਼ਾਹਿਰ ਕੀਤੀ ਤੇ ਵਿਦਿਆਰਥੀਆਂ ਅਧਿਆਪਕਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ |
ਪਿਛਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਰਾਮਾ ਮੰਡੀ 'ਚ ਦੁੱਧ ਦਾ ਲੰਗਰ ਲਾਇਆ ਅਗਲੀ ਖ਼ਬਰ ਕਾਂਗਰਸੀ ਕੌਂਸਲਰ ਪਰਮਜੀਤ ਕੌਰ ਤੇ ਹਰਪਾਲ ਮਿੰਟੂ 'ਆਪ' ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।