07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਅਜੀਤ ਡੈਸਕ 27-12-2025
ਜਲੰਧਰ, 26 ਦਸੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਪ੍ਰਬੰਧਕ ਕਮੇਟੀ ਵਲੋਂ ਕਰਵਾਇਆ ਗਿਆ | ਸੰਧਿਆ ਵੇਲੇ ਦੇ ਦੀਵਾਨ ਦੀ ਆਰੰਭਤਾ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਹੋਈ, ਉਪਰੰਤ ਦੇਰ ਰਾਤ ਤੱਕ ਚੱਲੇ ਸਮਾਗਮ ਦੌਰਾਨ ਭਾਈ ਕੁਲਵਿੰਦਰ ਸਿੰਘ (ਖਰੜ ਵਾਲੇ), ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ, ਗਿਆਨੀ ਮਨਜੀਤ ਸਿੰਘ ਸੇਵਕ ਨੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ | ਸਟੇਜ ਦਾ ਸੰਚਾਲਨ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵਲੋਂ ਕੀਤਾ ਗਿਆ | ਪ੍ਰਧਾਨ ਚਰਨਜੀਤ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਖ਼ਜ਼ਾਨਚੀ ਜਤਿੰਦਰ ਸਿੰਘ ਖ਼ਾਲਸਾ, ਬਲਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਮਨਵਿੰਦਰ ਸਿੰਘ ਸਹਿਗਲ, ਹਰਜਿੰਦਰ ਸਿੰਘ, ਦਵਿੰਦਰ ਸਿੰਘ, ਸਰਦੂਲ ਸਿੰਘ ਕਾਨਪੁਰੀ, ਬਲਬੀਰ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਪਰਮਜੀਤ ਸਿੰਘ, ਗੁਰਜੀਤ ਸਿੰਘ, ਜਸਵਿੰਦਰ ਸਿੰਘ, ਚਰਨਜੀਤ ਸਿੰਘ ਮੱਕੜ, ਹਰਵਿੰਦਰ ਸਿੰਘ ਸੱਗੂ ਐਡਵੋਕੇਟ, ਅਮਰਜੀਤ ਸਿੰਘ ਬੰਟੀ, ਗੁਰਿੰਦਰ ਸਿੰਘ ਮਝੈਲ, ਜਤਿੰਦਰਪਾਲ ਸਿੰਘ ਮਝੈਲ, ਸੁਖਦੇਵ ਸਿੰਘ ਇੰਸਪੈਕਟਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਲਸੀਆਂ ਵਿਖੇ ਕਿ੍ਸਮਸ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਰਾਮਾ ਮੰਡੀ 'ਚ ਦੁੱਧ ਦਾ ਲੰਗਰ ਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।