06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਮਹਿਲਾ ਮੰਡਲ ਸ਼ਾਹਕੋਟ ਵਲੋਂ ਔਰਤਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਹੋਣ ਦਾ ਸੱਦਾ

ਅਜੀਤ ਡੈਸਕ 27-12-2025
• ਮੀਟਿੰਗ 'ਚ ਮੰਡਲ ਵਲੋਂ ਕੀਤੇ ਸਮਾਜ ਸੇਵਾ ਦੇ ਕੰਮਾਂ ਬਾਰੇ ਕਰਵਾਇਆ ਜਾਣੂ
ਸ਼ਾਹਕੋਟ, 26 ਦਸੰਬਰ (ਦਲਜੀਤ ਸਿੰਘ ਸਚਦੇਵਾ)- ਮਹਿਲਾ ਮੰਡਲ ਸ਼ਾਹਕੋਟ ਦੀ ਪ੍ਰਧਾਨ ਸੁਖਜੀਤ ਕੌਰ ਸੁੱਖੀ ਤੇ ਚੇਅਰਪਰਸਨ ਅਮਰਜੀਤ ਕੌਰ ਸਚਦੇਵਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਔਰਤਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਹੋਣ ਦਾ ਸੱਦਾ ਦਿੱਤਾ ਗਿਆ | ਅਮਰਜੀਤ ਕੌਰ ਸਚਦੇਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਦੌਰ ਵਿਚ ਔਰਤ ਦਾ ਪੜਿ੍ਹਆ-ਲਿਖਿਆ ਹੋਣਾ ਹੀ ਕਾਫ਼ੀ ਨਹੀਂ ਹੈ, ਸਗੋਂ ਉਨ੍ਹਾਂ ਨੂੰ ਆਪਣੇ ਕਾਨੂੰਨੀ ਤੇ ਸਮਾਜਿਕ ਅਧਿਕਾਰਾਂ ਦੀ ਜਾਣਕਾਰੀ ਹੋਣੀ ਵੀ ਜ਼ਰੂਰੀ ਹੈ | ਭਾਰਤੀ ਸੰਵਿਧਾਨ ਔਰਤਾਂ ਨੂੰ ਬਰਾਬਰੀ ਦਾ ਅਧਿਕਾਰ ਦਿੰਦਾ ਹੈ, ਪਰ ਜਾਣਕਾਰੀ ਦੀ ਘਾਟ ਕਾਰਨ ਅੱਜ ਵੀ ਬਹੁਤ ਸਾਰੀਆਂ ਔਰਤਾਂ ਘਰੇਲੂ ਹਿੰਸਾ ਤੇ ਵਿਤਕਰੇ ਦਾ ਸ਼ਿਕਾਰ ਹੋ ਰਹੀਆਂ ਹਨ, ਜਿਸ ਤੋਂ ਸਾਨੂੰ ਜਾਗਰੂਕ ਹੋਣ ਦੀ ਲੋੜ ਹੈ | ਪ੍ਰਧਾਨ ਸੁਖਜੀਤ ਕੌਰ ਸੁੱਖੀ ਨੇ ਮਹਿਲਾ ਮੰਡਲ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਲੋੜਵੰਦ ਲੜਕੀਆਂ ਦੇ ਵਿਆਹ, ਹੜ੍ਹ ਪੀੜਤਾਂ ਦੀ ਮਦਦ 'ਤੇ ਹੋਰ ਕੀਤੇ ਗਏ ਸਮਾਜ ਸੇਵਾ ਦੇ ਕੰਮਾਂ ਬਾਰੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਜਾਣੂ ਕਰਵਾਇਆ | ਇਸ ਮੌਕੇ ਹਰਜੋਤ ਕੌਰ ਸਚਦੇਵਾ, ਰਾਜਵਿੰਦਰ ਕੌਰ ਘਾਰੂ, ਰਮਨਦੀਪ ਢੇਰੀਆਂ, ਨਿਰਮਲ ਕੌਰ, ਰੱਜੀ ਸੈਦਪੁਰ, ਰੀਟਾ ਸੋਬਤੀ, ਨੀਲਮ ਚੋਪੜਾ, ਬਲਜਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰੁਜ਼ਗਾਰ ਦੀ ਗਾਰੰਟੀ ਦੇਣ ਵਾਲੇ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਦਾ ਪਿੰਡਾਂ 'ਚ ਸਖ਼ਤ ਵਿਰੋਧ ਅਗਲੀ ਖ਼ਬਰ ਸੈਦਪੁਰ ਝਿੜੀ ਜ਼ੋਨ ਅਧੀਨ ਪਿੰਡਾਂ ਦੇ ਵਿਕਾਸ 'ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ-ਪਿੰਦਰ ਪੰਡੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।