06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ

ਅਜੀਤ ਡੈਸਕ 27-12-2025
ਕਪੂਰਥਲਾ, 26 ਦਸੰਬਰ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ ਰੋਡ 'ਤੇ ਨਵੀਂ ਦਾਣਾ ਮੰਡੀ ਦੇ ਬਾਹਰ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਗੁਰਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸ਼ੇਖੂਪੁਰ ਨੇ ਦੱਸਿਆ ਕਿ ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਸ਼ੇਖੂਪੁਰ ਵੱਲ ਨੂੰ ਜਾ ਰਿਹਾ ਸੀ, ਜਦੋਂ ਉਹ ਦਾਣਾ ਮੰਡੀ ਨੇੜੇ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਹੇਠਾਂ ਡਿੱਗ ਕੇ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਬਰਜਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਭਲਕੇ ਅਗਲੀ ਖ਼ਬਰ ਸੈਦਪੁਰ ਝਿੜੀ ਜ਼ੋਨ ਅਧੀਨ ਪਿੰਡਾਂ ਦੇ ਵਿਕਾਸ 'ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ-ਪਿੰਦਰ ਪੰਡੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।