06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਮੁੱਖ ਮੰਤਰੀ ਵਲੋਂ ਆਮ ਵਿਅਕਤੀ ਦੇ ਇਲਾਜ ਲਈ 10 ਲੱਖ ਤੱਕ ਸਹੂਲਤਾਂ ਦੇਣਾ ਸ਼ਲਾਘਾਯੋਗ-ਡਾ. ਕੁਲਦੀਪ ਰਾਏ

ਅਜੀਤ ਡੈਸਕ 27-12-2025
ਫਿਲੌਰ, 26 ਦਸੰਬਰ (ਸਤਿੰਦਰ ਸ਼ਰਮਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰੋੜਾਂ ਪੰਜਾਬੀਆਂ ਨੂੰ ਨਵੇਂ ਸਾਲ ਦਾ ਨਵਾਂ ਤੋਹਫਾ ਦੇਣ ਜਾ ਰਹੀ ਹੈ | ਇਹ ਪ੍ਰਗਟਾਵਾ ਉੱਘੇ ਸਮਾਜ ਸੇਵੀ ਅਤੇ ਦੰਦਾਂ ਦੇ ਮਾਹਿਰ ਡਾ. ਕੁਲਦੀਪ ਰਾਏ ਨੇ ਪੱਤਰਕਾਰਾਂ ਨਾਲ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜੋ ਵਿਧਾਨ ਸਭਾ ਚੋਣਾਂ ਵੇਲੇ ਪੰਜਾਬੀਆਂ ਨਾਲ ਪੰਜਾਬ ਸਰਕਾਰ ਨੇ ਵਾਅਦੇ ਕੀਤੇ ਸਨ, ਉਸ ਵਿਚ ਇਕ ਵਾਅਦਾ ਮੈਡੀਕਲ ਸਹੂਲਤਾਂ ਵੀ ਸੀ | ਉਨ੍ਹਾਂ ਪੰਜਾਬ ਸਰਕਾਰ ਵਲੋਂ 1 ਜਨਵਰੀ ਤੋਂ 10 ਲੱਖ ਤੱਕ ਦਾ ਇਲਾਜ ਮੁਫ਼ਤ ਕਰਨ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਇਹ ਕਰਕੇ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ ਹਰ ਵਰਗ ਨੂੰ ਬਿਜਲੀ ਮੁਫ਼ਤ ਮਿਲ ਰਹੀ ਹੈ ਅਤੇ 10 ਲੱਖ ਰੁਪਏ ਦੇ ਬੀਮੇ ਦੀ ਸਹੂਲਤ ਹਰ ਵਿਅਕਤੀ ਨੂੰ ਮਿਲਣ ਜਾ ਰਹੀ ਹੈ |
ਪਿਛਲੀ ਖ਼ਬਰ ਪਿੰਡ ਸਰੀਂਹ ਅਤੇ ਹੁਸੈਨਾਬਾਦ ਵਿਖੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਖ਼ੂਨਦਾਨ ਕੈਂਪ ਅੱਜ ਅਗਲੀ ਖ਼ਬਰ ਨਿਰਮਲ ਕੁਟੀਆ ਜੌਹਲਾਂ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।