05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਡੀ. ਏ. ਵੀ. ਕਾਲਜ ਨਕੋਦਰ ਵਿਖੇ ਸਾਲਾਨਾ ਕਾਨਵੋਕੇਸ਼ਨ ਅਤੇ ਇਨਾਮ ਵੰਡ ਸਮਾਗਮ

ਅਜੀਤ ਡੈਸਕ 27-12-2025
ਨਕੋਦਰ, 26 ਦਸੰਬਰ (ਗੁਰਵਿੰਦਰ ਸਿੰਘ)-ਕੇ. ਆਰ. ਐੱਮ. ਡੀ.ਏ.ਵੀ. ਕਾਲਜ, ਨਕੋਦਰ ਵਿਖੇ ਪਿ੍ੰਸੀਪਲ ਡਾ. ਅਨੂਪ ਕੁਮਾਰ ਦੀ ਰਹਿਨੁਮਾਈ ਅਤੇ ਰਜਿਸਟਰਾਰ ਪ੍ਰੋ. ਦਵਿੰਦਰ ਦੀਪ ਸਿੰਘ ਦੀ ਦੇਖ-ਰੇਖ ਹੇਠ ਸਾਲਾਨਾ ਕਨਵੋਕੇਸ਼ਨ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਡਾ. ਸੰਜੀਵ ਸੂਦ, ਵਾਇਸ ਚਾਂਸਲਰ, ਗੁਰੂ ਰਵਿਦਾਸ ਆਯੂਰਵੇਦ ਯੂਨੀਵਰਸਿਟੀ, ਹੁਸ਼ਿਆਰਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ¢ ਪਿ੍ੰਸੀਪਲ ਡਾ. ਅਨੂਪ ਕੁਮਾਰ ਨੇ ਆਪਣੇ ਸਵਾਗਤੀ ਭਾਸ਼ਨ ਵਿਚ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ¢ ਮਹਿਮਾਨਾਂ ਵਲੋਂ ਸ਼ਮ੍ਹਾ ਰÏਸ਼ਨ ਕੀਤੀ ਗਈ ¢ ਪਿ੍ੰਸੀਪਲ ਡਾ. ਅਨੂਪ ਕੁਮਾਰ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹਦਿਆਂ ਦੱਸਿਆ ਕਿ ਇਸ ਕਾਲਜ ਨੇ ਆਪਣੇ 55 ਸਾਲ ਤੋਂ ਵੱਧ ਦਾ ਸਫ਼ਰ ਤੈਅ ਕਰਦਿਆਂ ਸਮਾਜ ਨੂੰ ਵਿਦਿਅਕ ਅਤੇ ਹੋਰ ਗਤੀਵਿਧੀਆਂ ਵਿਚ ਅਹਿਮ ਦੇਣ ਦਿੱਤੀ ਹੈ¢ ਕਨਵੋਕੇਸ਼ਨ ਦÏਰਾਨ ਡਾ. ਸੰਜੀਵ ਸੂਦ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਅਤੇ ਕਿਹਾ ਕਿ ਸਿੱਖਿਆ ਸਾਡੇ ਬਹੁਤ ਸਾਰੇ ਅੰਧ ਵਿਸ਼ਵਾਸਾਂ ਅਤੇ ਭੁਲੇਖਿਆਂ ਨੂੰ ਦੂਰ ਕਰਦੀ ਹੈ¢ ਵਿਦਿਆਰਥੀਆਂ ਨੂੰ ਮਨ ਅਤੇ ਸਰੀਰ ਵਿਚ ਸੰਤੁਲਨ ਬਣਾਉਣਾ ਜ਼ਰੂਰੀ ਹੈ¢ ਉਨ੍ਹਾਂ ਨੇ ਕਾਲਜ ਦੇ ਯਤਨਾ ਦੀ ਸ਼ਲਾਘਾ ਕਰਦਿਆਂ ਕਾਲਜ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ¢
ਇਸ ਮÏਕੇ ਵਿਦਿਆ ਅਤੇ ਹੋਰ ਖੇਤਰਾਂ 'ਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ¢ ਸਮਾਗਮ ਦÏਰਾਨ ਕਾਲਜ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ¢ ਸਮਾਗਮ ਦÏਰਾਨ ਮੰਚ ਸੰਚਾਲਨ ਦੀ ਕਾਰਵਾਈ ਪ੍ਰੋ. ਦਵਿੰਦਰ ਦੀਪ ਸਿੰਘ ਨੇ ਬਾਖੂਬੀ ਚਲਾਈ¢
ਇਸ ਮÏਕੇ ਪ੍ਰੇਮ ਸਾਗਰ ਸ਼ਰਮਾ, ਪਰਮੋਦ ਭਾਰਦਵਾਜ, ਵਿਪਨ ਗੁਪਤਾ, ਡਾ. ਕਮਲਜੀਤ ਸਿੰਘ, ਪ੍ਰੋ. ਵਿਨੈ ਕੁਮਾਰ, ਲਾਇਨ ਆਕਾਸ਼ ਭੱਲਾ, ਪਿ੍ੰਸੀਪਲ ਬਲਜਿੰਦਰ ਸਿੰਘ ਅਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ¢ ਅਖ਼ੀਰ 'ਚ ਪ੍ਰੋ. (ਡਾ.) ਸਲਿਲ ਕੁਮਾਰ ਨੇ ਆਏ ਮਹਿਮਾਨਾਂ, ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ¢
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਵਿਖੇ ਦੁੱਧ ਦਾ ਲੰਗਰ ਲਗਾਇਆ ਅਗਲੀ ਖ਼ਬਰ ਕ੍ਰਿਸਮਸ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।