05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਵਿਖੇ ਦੁੱਧ ਦਾ ਲੰਗਰ ਲਗਾਇਆ

ਅਜੀਤ ਡੈਸਕ 27-12-2025
ਸ਼ਾਹਕੋਟ, 26 ਦਸੰਬਰ (ਸੁਖਦੀਪ ਸਿੰਘ) -ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਪਿੰਡ ਬਾਜਵਾ ਕਲਾਂ (ਸ਼ਾਹਕੋਟ) ਵਿਖੇ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਦੀ ਅਗਵਾਈ 'ਚ ਦੁੱਧ ਦਾ ਲੰਗਰ ਲਗਾਇਆ ਗਿਆ, ਜਿਸ ਦੌਰਾਨ ਸੇਵਾਦਾਰਾਂ ਨੇ ਸ਼ਰਧਾ-ਭਾਵਨਾ ਨਾਲ ਸੰਗਤਾਂ ਨੂੰ ਲੰਗਰ ਛਕਾਉਣ ਦੀ ਸੇਵਾ ਨਿਭਾਈ | ਇਸ ਮੌਕੇ ਜਥੇ. ਕਲਿਆਣ ਨੇ ਕਿਹਾ ਕਿ ਨਿੱਕੀਆਂ ਜਿੰਦਾ, ਵੱਡਾ ਸਾਕੇ ਵਰਗੀ ਮਿਸਾਲ ਦੁਨੀਆਂ 'ਚ ਕਿਤੇ ਨਹੀਂ ਮਿਲਦੀ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਇੰਚਾਰਜ ਜਸਵੰਤ ਸਿੰਘ ਬਾਜਵਾ, ਸਹਾਇਕ ਇੰਚਾਰਜ ਬੀਬੀ ਕਿਰਨਦੀਪ ਕੌਰ, ਭਾਈ ਹਰਮਨਪ੍ਰੀਤ ਸਿੰਘ, ਪਰਮਜੀਤ ਸਿੰਘ, ਸਰਤਾਜ ਸਿੰਘ, ਸ਼ਮਿੰਦਰ ਸਿੰਘ, ਮਨਪ੍ਰੀਤ ਕੌਰ, ਹਰਭਜਨ ਸਿੰਘ ਬਾਜਵਾ, ਮੱਖਣ ਸਿੰਘ ਬਾਜਵਾ, ਨਿਰਮਲ ਸਿੰਘ ਬਾਜਵਾ, ਰਾਜੂ ਬਾਜਵਾ, ਜਸਪਾਲ ਸਿੰਘ, ਰਾਜੂ ਢਿੱਲੋਂ, ਮੰਗਲ ਸਿੰਘ, ਸੁਰਜੀਤ ਸਿੰਘ, ਗੁਰਬਖਸ਼ ਸਿੰਘ, ਸਰਤਾਜ ਸਿੰਘ, ਸਾਬੀ ਸ਼ਾਹਕੋਟ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਡੋਗਰ, ਜੀਤਾ ਬਾਜਵਾ ਪੰਚਾਇਤ ਮੈਂਬਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੁਖਵਿੰਦਰ ਸਿੰਘ ਬੱਲਾ ਬਣੇ ਆਦਮਪੁਰ ਐਸ. ਸੀ. ਵਿੰਗ ਦੇ ਕੋਆਰਡੀਨੇਟਰ ਅਗਲੀ ਖ਼ਬਰ ਡੀ. ਏ. ਵੀ. ਕਾਲਜ ਨਕੋਦਰ ਵਿਖੇ ਸਾਲਾਨਾ ਕਾਨਵੋਕੇਸ਼ਨ ਅਤੇ ਇਨਾਮ ਵੰਡ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।