18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪਿੰਡ ਕਾਨਿਆਂਵਾਲੀ ਵਿਖੇ ਮਜ਼ਦੂਰਾਂ ਨੇ ਮੀਟਿੰਗ ਕੀਤੀ

ਅਜੀਤ ਡੈਸਕ 02-06-2025
ਸ੍ਰੀ ਮੁਕਤਸਰ ਸਾਹਿਬ, 1 ਜੂਨ (ਸੁਖਪਾਲ ਸਿੰਘ ਢਿੱਲੋਂ)-ਮਜ਼ਦੂਰ ਲੋਕ ਲਹਿਰ ਜਥੇਬੰਦੀ ਪੰਜਾਬ ਦੀ ਮੀਟਿੰਗ ਪਿੰਡ ਕਾਨਿਆਂਵਾਲੀ ਵਿਖੇ ਪ੍ਰਧਾਨ ਗੁਰਦੀਪ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਆਗੂ ਕਰਨਵੀਰ ਸਿੰਘ ਕਾਨਿਆਂਵਾਲੀ ਨੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ | ਮਜ਼ਦੂਰਾਂ ਨੇ ਦੱਸਿਆ ਕਿ ਸਾਨੂੰ ਹਫ਼ਤੇ ਦਾ ਕੰਮ ਦੇ ਕੇ ਤਿੰਨ-ਚਾਰ ਦਿਹਾੜੀਆਂ ਹੀ ਲਵਾਉਂਦੇ ਹਨ | ਸਾਡੇ ਤੀਜੇ ਹਿੱਸੇ ਦੀ ਜ਼ਮੀਨ ਦੀ ਬੋਲੀ ਪੰਚਾਇਤ ਵਲੋਂ ਲਾਈ ਜਾਂਦੀ ਹੈ, ਪਰ ਸਾਡੇ ਮਜ਼ਦੂਰ ਨੂੰ ਠੱਲ੍ਹ ਕੇ ਜ਼ਮੀਨ 'ਤੇ ਖੇਤੀ ਕੋਈ ਹੋਰ ਕਰਦਾ ਹੈ | ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲੇ ਕੀਤਾ ਜਾ ਰਿਹਾ ਹੈ | ਚੋਣਾਂ ਸਮੇਂ ਮਜ਼ਦੂਰਾਂ ਤੇ ਕਿਸਾਨਾਂ ਨਾਲ ਕੀਤੇ ਵਾਅਦੇ ਤਿੰਨ ਸਾਲ ਬੀਤ ਜਾਣ ਤੋਂ ਬਾਅਦ ਵੀ ਪੂਰੇ ਨਹੀਂ ਹੋਏ | ਇਸ ਮੌਕੇ ਵੀਰਪਾਲ ਕੌਰ ਕਾਨਿਆਂਵਾਲੀ, ਪੱਪੀ ਸਿੰਘ ਬਾਜਾ, ਜਗਸੀਰ ਸਿੰਘ ਬਾਜਾ, ਜਸਵਿੰਦਰ ਸਿੰਘ ਵੱਟੂ ਹਾਜ਼ਰ ਸਨ |
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।