24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸਰਪੰਚ ਖ਼ੁਸ਼ਵੀਰ ਸਿੰਘ ਮਾਨ 'ਆਪ' ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ

ਅਜੀਤ ਡੈਸਕ 16-07-2025
ਲੰਬੀ, 15 ਜੁਲਾਈ (ਮੇਵਾ ਸਿੰਘ)-ਆਮ ਆਦਮੀ ਪਾਰਟੀ ਨੇ ਨੌਜਵਾਨ ਆਗੂ ਤੇ ਪਿੰਡ ਸਹਿਣਾ ਖੇੜਾ ਦੇ ਸਰਪੰਚ ਖ਼ੁਸ਼ਵੀਰ ਸਿੰਘ ਮਾਨ ਨੂੰ ਪਾਰਟੀ ਦੇ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਖ਼ੁਸ਼ਵੀਰ ਸਿੰਘ ਮਾਨ ਲੰਬੀ ਹਲਕੇ ਦੇ ਮੋਹਰੀ ਆਗੂਆਂ ਵਿਚੋਂ ਇਕ ਹਨ ਅਤੇ ਲਗਾਤਾਰ ਜ਼ਮੀਨੀ ਪੱਧਰ 'ਤੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮ ਰਹਿੰਦੇ ਹਨ | ਸਰਪੰਚ ਮਾਨ ਨੇ ਆਪਣੀ ਨਿਯੁਕਤੀ ਉਪਰੰਤ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪੰਜਾਬ ਪ੍ਰਧਾਨ ਯੂਥ ਵਿੰਗ ਮਨਜਿੰਦਰ ਸਿੰਘ ਲਾਲਪੁਰਾ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਜ਼ੋਨ ਇੰਚਾਰਜ ਹਰਦੀਪ ਸਿੰਘ ਸਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਖ਼ੁਸ਼ਵੀਰ ਸਿੰਘ ਮਾਨ ਨੇ ਵਧਾਈ ਦੇਣ ਵਾਲੇ ਸਮੂਹ ਸਾਥੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਯੂਥ ਵਿੰਗ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਸਖ਼ਤ ਮਿਹਨਤ ਕਰਨਗੇ | ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਜ਼ਿਲ੍ਹਾ ਪ੍ਰਧਾਨ ਜਸ਼ਨ ਬਰਾੜ, ਚੇਅਰਮੈਨ ਜਗਦੇਵ ਸਿੰਘ ਬਾਂਮ, ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ, ਹਲਕਾ ਮਲੋਟ ਤੋਂ ਯੂਥ ਆਗੂ ਪ੍ਰਭਜੋਤ ਸਿੰਘ, ਹਲਕਾ ਗਿੱਦੜਬਾਹਾ ਤੋਂ ਯੂਥ ਆਗੂ ਜਤਿੰਦਰ ਸਿੰਘ, ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਯੂਥ ਆਗੂ ਰੌਬਿਨ ਵੜਿੰਗ, ਹਲਕਾ ਲੰਬੀ ਤੋਂ ਸਮੂਹ 15 ਮੈਂਬਰੀ ਯੂਥ ਵਿੰਗ ਟੀਮ, ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਆਗੂਆਂ, ਵਰਕਰਾਂ ਆਦਿ ਨੇ ਸਰਪੰਚ ਖ਼ੁਸ਼ਵੀਰ ਸਿੰਘ ਮਾਨ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਵਿਰਕ ਖੇੜਾ ਵਿਖੇ ਦੋ ਨੀਲ ਗਾਵਾਂ ਦੀ ਹੱਤਿਆ ਅਗਲੀ ਖ਼ਬਰ ਬਾਰਿਸ਼ ਦੇ 24 ਘੰਟਿਆਂ ਬਾਅਦ ਵੀ ਨਹੀਂ ਹੋਈ ਪਾਣੀ ਦੀ ਨਿਕਾਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।