24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 16-07-2025
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 5 ਗ੍ਰਾਮ ਹੈਰੋਇਨ ਬਰਾਮਦ ਕਰ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਾਦਿੱਤਾ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਤੇ ਚੈਕਿੰਗ ਦੇ ਸੰਬੰਧ ਵਿਚ ਕੋਟਕਪੂਰਾ-ਜਲਾਲਾਬਾਦ ਬਾਈਪਾਸ 'ਤੇ ਜਲਾਲਾਬਾਦ ਰੋਡ ਵੱਲ ਜਾ ਰਹੀ ਸੀ ਤਾਂ ਰਸਤੇ ਵਿਚ ਇਕ ਨੌਜਵਾਨ ਲਿਫ਼ਾਫ਼ਾ ਫ਼ੜ੍ਹ ਕੇ ਬੈਠਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਦੋਸ਼ੀ ਸੋਨੂੰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਪਿੰਡ ਥੇੜ੍ਹੀ ਵਿਖੇ ਹੱਡਾ ਰੋੜੀ ਨਾ ਹੋਣ ਕਰਕੇ ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਵਿਰਕ ਖੇੜਾ ਵਿਖੇ ਦੋ ਨੀਲ ਗਾਵਾਂ ਦੀ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।