24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਐੱਨ. ਸੀ. ਸੀ. ਕੈਡਿਟਸ ਦਾ ਇਕ ਭਾਰਤ ਸ੍ਰੇਸ਼ਠ ਭਾਰਤ ਕੈਂਪ 'ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 16-07-2025
ਗਿੱਦੜਬਾਹਾ, 15 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਐੱਮ. ਐੱਮ. ਡੀ. ਡੀ. ਏ. ਵੀ. ਕਾਲਜ ਗਿੱਦੜਬਾਹਾ ਦੇ ਐੱਨ. ਸੀ. ਸੀ. ਕੈਡਿਟਸ ਵਲੋਂ ਰਿਸ਼ੀਕੇਸ਼ ਵਿਖੇ ਉਤਰਾਖੰਡ ਡਾਇਰੈਕਟਰੇਟ ਦੀ ਨਿਗਰਾਨੀ ਹੇਠ ਹੋਏ ਇਕ ਭਾਰਤ ਸ੍ਰੇਸ਼ਠ ਭਾਰਤ ਕੈਂਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕੈਡਿਟਸ ਕਿ੍ਸ਼ਨਾ ਗੁਪਤਾ ਤੇ ਸਾਜਨਪ੍ਰੀਤ ਨੇ ਸੱਭਿਆਚਾਰਕ ਗਤੀਵਿਧੀਆਂ (ਭੰਗੜੇ) ਵਿਚ ਪਹਿਲਾ ਸਥਾਨ ਹਾਸਿਲ ਕਰਦੇ ਹੋਏ ਆਪਣੇ-ਆਪਣੇ ਗਰੁੱਪ ਦੀ ਅਗਵਾਈ ਵੀ ਕੀਤੀ | ਕਾਲਜ ਪਹੁੰਚਣ 'ਤੇ ਪਿ੍ੰਸੀਪਲ ਪ੍ਰੋ. ਰਾਜੇਸ਼ ਮਹਾਜਨ ਤੇ ਏ.ਐੱਨ.ਓ. ਪ੍ਰੋ. ਰਾਮ ਸਰਨ ਵਲੋਂ ਨਿੱਘਾ ਸਵਾਗਤ ਕਰਦੇ ਹੋਏ ਮਾਪਿਆਂ ਨੂੰ ਵੀ ਮੁਬਾਰਕਬਾਦ ਦਿੱਤੀ | ਉਨ੍ਹਾਂ ਵਿਦਿਆਰਥੀਆਂ ਦੇ ਅਨੁਸ਼ਾਸਨ ਦੀ ਸ਼ਲਾਘ ਕੀਤੀ | ਕਾਲਜ ਕਮੇਟੀ ਦੇ ਚੇਅਰਮੈਨ ਰਘੁਵੀਰ ਸਿੰਘ ਨੇ ਆਪਣੇ ਵਧਾਈ ਸੰਦੇਸ਼ ਵਿਚ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਹੁਸਨਰ ਮਾਈਨਰ 'ਚੋਂ ਪਾਈਪਾਂ ਲਗਾ ਕੇ ਪਾਣੀ ਚੋਰੀ ਕਰਦੇ ਕਿਸਾਨ ਕਾਬੂ ਅਗਲੀ ਖ਼ਬਰ ਸੇਵਾ ਮੁਕਤੀ ਮੌਕੇ ਅਧਿਆਪਕ ਦਲ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।