24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸਵ. ਬਲਵਿੰਦਰ ਕੌਰ ਭੰਮ ਨੂੰ ਸ਼ਰਧਾਂਜਲੀਆਂ ਭੇਟ

ਅਜੀਤ ਡੈਸਕ 16-07-2025
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਅਮਰਜੀਤ ਸਿੰਘ ਭੰਮ ਤੇ ਕਰਮਜੀਤ ਸਿੰਘ ਕਰਮਾ ਭੰਮ ਵਾਈਸ ਪ੍ਰਧਾਨ ਪ੍ਰਾਪਰਟੀ ਡੀਲਰਜ਼ ਤੇ ਕਾਲੋਨਾਈਜ਼ਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਮਾਤਾ ਬਲਵਿੰਦਰ ਕੌਰ ਭੰਮ ਪਤਨੀ ਸਵ. ਜਗਜੀਤ ਸਿੰਘ ਭੰਮ ਵਾਸੀ ਖ਼ਾਲਸਾ ਸਕੂਲ ਰੋਡ ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਜੀ ਦਾ ਭੋਗ ਪਾਇਆ ਗਿਆ | ਇਸ ਉਪਰੰਤ ਚਹਿਲ ਪੈਲੇਸ ਵਿਖੇ ਕੀਰਤਨ ਤੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਤੇ ਇਲਾਕਾ ਵਾਸੀਆਂ ਨੇ ਸ਼ਾਮਿਲ ਹੋ ਕੇ ਮਾਤਾ ਬਲਵਿੰਦਰ ਕੌਰ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ | ਇਸ ਮੌਕੇ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਤੇ ਭਾਈ ਰਘੂਰਾਜ ਸਿੰਘ ਵਲੋਂ ਅਰਦਾਸ ਕੀਤੀ ਗਈ | ਸ਼ਰਧਾਂਜਲੀ ਸਮਾਗਮ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਮਾਤਾ ਬਲਵਿੰਦਰ ਕੌਰ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਉਨ੍ਹਾਂ ਦੁਆਰਾ ਪਰਿਵਾਰ ਦੀ ਤਰੱਕੀ ਲਈ ਪਾਏ ਯੋਗਦਾਨ ਦਾ ਜ਼ਿਕਰ ਕੀਤਾ | ਉਨ੍ਹਾਂ ਪਰਿਵਾਰ ਵਲੋਂ ਪਹੁੰਚੀ ਸਮੂਹ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਚੁੱਘ ਨੇ ਮਾਤਾ ਦੇ ਜੀਵਨ 'ਤੇ ਚਾਨਣਾ ਪਾਇਆ ਅਤੇ ਕਿਹਾ ਕਿ ਮਾਤਾ-ਪਿਤਾ ਦੀ ਸੇਵਾ ਸਭ ਤੋਂ ਮਹਾਨ ਕਾਰਜ ਹੈ | ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਵਿਚ ਛੋਟੇ ਬੱਚਿਆਂ ਨੂੰ ਮੋਬਾਈਲ ਤੋਂ ਦੂਰ ਰੱਖਣ ਦੀ ਆਦਤ ਪਾਉਣੀ ਚਾਹੀਦੀ ਹੈ | ਸਟੇਜ ਸਕੱਤਰ ਅਸ਼ੋਕ ਸੋਨੂੰ ਨੇ ਵੱਖ-ਵੱਖ ਆਗੂਆਂ ਤੇ ਸੰਸਥਾਵਾਂ ਵਲੋਂ ਭੇਜੇ ਸ਼ੋਕ ਮਤੇ ਪੜ੍ਹੇ | ਇਸ ਮੌਕੇ ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਸ੍ਰੀ ਮੁਕਤਸਰ ਸਾਹਿਬ, ਭਾਈ ਰਾਹੁਲ ਸਿੰਘ ਸਿੱਧੂ ਸਾਬਕਾ ਮੈਂਬਰ ਪੰਜਾਬ ਪਬਲਿਕ ਸਰਵਿਸਿਜ਼ ਕਮਿਸ਼ਨ, ਮਨਜੀਤ ਸਿੰਘ ਫ਼ੱਤਣਵਾਲਾ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਫ਼ਰੀਦਕੋਟ, ਬਾਵਾ ਯਾਦਵਿੰਦਰ ਸਿੰਘ ਲਾਲੀ, ਬਾਵਾ ਗੁਰਿੰਦਰ ਸਿੰਘ ਕੋਕੀ ਸਾਬਕਾ ਪ੍ਰਧਾਨ ਨਗਰ ਕੌਂਸਲ, ਕਰਤਾਰ ਸਿੰਘ ਭੰਮ, ਰਾਜੇਸ਼ ਗੋਰਾ ਪਠੇਲਾ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ, ਬਿਕਰਮਬਾਜ ਸਿੰਘ ਬਰਾੜ ਪੁੱਤਰ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ, ਕੁਲਦੀਪ ਸਿੰਘ ਭੰਗੇਵਾਲਾ ਸੀਨੀਅਰ ਆਗੂ ਭਾਜਪਾ, ਅਮਨਦੀਪ ਸਿੰਘ ਬਰਾੜ, ਹਰਪਾਲ ਸਿੰਘ ਬੇਦੀ ਸਾਬਕਾ ਪ੍ਰਧਾਨ ਨਗਰ ਕੌਂਸਲ, ਬੂਟਾ ਰਾਮ ਕਮਰਾ, ਡਾ. ਨਰੇਸ਼ ਪਰੂਥੀ, ਵਰਿੰਦਰਪਾਲ ਸਿੰਘ ਗਲੋਰੀ ਕੋਆਰਡੀਨੇਟਰ ਸਮਾਜ ਸੇਵੀ ਸੰਸਥਾਵਾਂ, ਜੈ ਚੰਦ ਭੰਡਾਰੀ, ਸੁਖਬੰਸ ਸਿੰਘ ਚਹਿਲ, ਗੁਰਚਰਨ ਸਿੰਘ ਸੰਧੂ, ਰਵਿੰਦਰ ਕਟਾਰੀਆ ਸਾਬਕਾ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ, ਸੰਦੀਪ ਗਿਰਧਰ ਭਾਜਪਾ ਆਗੂ, ਅਸ਼ਵਨੀ ਗਿਰਧਰ, ਰਾਜ ਕੁਮਾਰ ਮੇਲੂ ਭਟੇਜਾ, ਬਲਵਿੰਦਰ ਸਿੰਘ ਮਿੰਕਲ ਬਜਾਜ, ਨਛੱਤਰ ਸਿੰਘ ਮਿੱਠਾ, ਮਨਪ੍ਰੀਤ ਸਿੰਘ ਪਿ੍ੰਸ, ਰਮਿੰਦਰ ਸਿੰਘ ਬੇਰੀ, ਦਰਸ਼ਨ ਲਾਲ ਗਰੋਵਰ ਜ਼ਿਲ੍ਹਾ ਚੇਅਰਮੈਨ ਕਾਂਗਰਸ ਵਪਾਰ ਸੈੱਲ, ਭਿੰਦਰ ਸ਼ਰਮਾ ਸਾਬਕਾ ਬਲਾਕ ਪ੍ਰਧਾਨ ਕਾਂਗਰਸ, ਮਨਿੰਦਰ ਸਿੰਘ ਮਹਿੰਦੀ, ਸਤਪਾਲ ਅਰੋੜਾ, ਕੇ. ਐੱਲ. ਮੁਕਸਰੀ ਰਾਜੇਸ਼ਵਰ ਸਿੰਘ ਬਰਾੜ, ਪਰਮਜੀਤ ਸਿੰਘ ਸਿੱਧੂ ਬਿੱਲੂ, ਗੁਰਪਾਲ ਸਿੰਘ ਪਾਲੀ, ਪਿੰਦਰਪਾਲ ਸਿੰਘ ਰਿੰਪਲ, ਵਿੱਕੀ ਬਾਂਸਲ, ਕੌਂਸਲਰ ਗੁਰਮੀਤ ਸਿੰਘ ਜੀਤਾ, ਲੋਕ ਗਾਇਕ ਭੋਲਾ ਯਮਲਾ, ਗੁਰਪ੍ਰੀਤ ਸਿੰਘ ਪੀ.ਏ., ਬਲਦੇਵ ਸਿੰਘ ਪ੍ਰਧਾਨ, ਅਮਰੀਕ ਸਿੰਘ ਖੁਰਮੀ, ਰਣਜੀਤ ਸਿੰਘ ਭੁੱਟੀਵਾਲਾ, ਅਮਨਦੀਪ ਸਿੰਘ ਕੰਗ, ਇਕਬਾਲ ਸਿੰਘ ਸੰਗੂਧੌਣ, ਨਵਦੀਪ ਸਿੰਘ ਸੁੱਖੀ, ਉਪਕਾਰ ਸਿੰਘ ਟੋਨੀ, ਹਰਵਿੰਦਰ ਸਿੰਘ ਮਿੰਕਲ, ਮਾਸਟਰ ਰੇਸ਼ਮ ਸਿੰਘ, ਦਰਸ਼ਨ ਸਿੰਘ, ਸਤਨਾਮ ਸਿੰਘ ਬੱਲਮਗੜ੍ਹ, ਬਾਬੂ ਰਾਮ ਸੁਪਰਡੈਂਟ, ਚਮਨ ਪਰਜਾਪਤੀ, ਹਰਭਗਵਾਨ ਸਿੰਘ ਕਾਲਾ, ਪ੍ਰਦੀਪ ਕਾਲਾ ਬਾਘਲਾ, ਜਸਵਿੰਦਰ ਸਿੰਘ ਗੋਹਲਾ ਤੇ ਮਨਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਿ੍ਸ਼ਟਾਚਾਰੀ ਪਰਤਾਂ ਖੋਲ੍ਹਣ ਕਰਕੇ ਲੱਗ ਰਹੇ ਦੋਸ਼ <br/> ਅਗਲੀ ਖ਼ਬਰ ਦੋ ਘਰਾਂ ਦੀਆਂ ਡਿੱਗੀਆਂ ਛੱਤਾਂ, ਇਕ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।