ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਰੁਜ਼ਗਾਰ ਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਦੌਰਾਨ ਅਗਾਈਲ ਫਿਊਚਰ ਕੰਪਨੀ ਵਲੋਂ ਵੈਲਨੈੱਸ ਐਡਵਾਈਜ਼ਰ ਦੀ ਆਸਾਮੀ ਲਈ ਇੰਟਰਵਿਊ ਕੀਤੀ ਗਈ | ਪਲੇਸਮੈਂਟ ਕੈਂਪ ਦੌਰਾਨ 89 ਪ੍ਰਾਰਥੀਆਂ ਵਲੋਂ ਭਾਗ ਲਿਆ ਗਿਆ ਤੇ ਭਰਤੀ ਪ੍ਰਕਿਰਿਆ ਉਪਰੰਤ 53 ਪ੍ਰਾਰਥੀਆਂ ਨੂੰ ਰੁਜ਼ਗਾਰ ਮਿਲਿਆ |