24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਅਗਰਵਾਲ ਸਭਾ ਪੰਜਾਬ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਅਜੀਤ ਡੈਸਕ 16-07-2025
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਹਰਮਹਿੰਦਰ ਪਾਲ)-ਅਗਰਵਾਲ ਸਭਾ (ਰਜਿ.) ਪੰਜਾਬ ਸ੍ਰੀ ਮੁਕਤਸਰ ਸਾਹਿਬ ਸ਼ਹਿਰੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਸੇਮ ਗੋਇਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਭਾ ਦੇ ਚੇਅਰਮੈਨ ਬਲਦੇਵ ਸਹਾਏ ਗਰਗ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਪੁੱਜੇ ਅਗਜੈਕਟਿਵ ਮੈਬਰਾਂ ਤੇ ਅਹੁਦੇਦਾਰਾਂ ਨੂੰ ਆਈ.ਡੀ. ਕਾਰਡ ਦਿੱਤੇ ਗਏ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਤਰਸੇਮ ਗੋਇਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਮਹਾਰਾਜਾ ਅਗਰਸੈਨ ਜੀ ਦੀ ਵਿਸ਼ੇਸ਼ ਫ਼ੋਟੋ ਤਿਆਰ ਕਰਵਾ ਕੇ ਪਰਿਵਾਰ ਦੇ ਹਰੇਕ ਘਰ ਪਹੁੰਚਾਈ ਜਾਵੇਗੀ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨੂੰ ਸਮਾਜ ਨਾਲ ਜੋੜਿਆ ਜਾ ਸਕੇ ਤੇ ਮਹਾਰਾਜਾ ਅਗਰਸੈਨ ਜੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ ਜਾਵੇ | ਇਸ ਮੌਕੇ ਮਹਾਰਾਜਾ ਅਗਰਸੈਨ ਜੀ ਦੀ ਜੈਯੰਤੀ ਮਨਾਉਣ ਸੰਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ ਤੇ ਇਹ ਫ਼ੈਸਲਾ ਲਿਆ ਗਿਆ ਕਿ ਇਸ ਵਾਰ ਮਹਾਰਾਜਾ ਅਗਰਸੈਨ ਜੀ ਦੀ ਜੈਅੰਤੀ ਪੂਰੇ ਸ਼ਹਿਰ ਅੰਦਰ ਧੂਮਧਾਮ ਨਾਲ ਮਨਾਈ ਜਾਵੇਗੀ | ਪ੍ਰਧਾਨ ਗੋਇਲ ਨੇ ਕਿਹਾ ਕਿ ਜੋ ਮਹਾਰਾਜਾ ਅਗਰਸੈਨ ਜੀ ਨੇ ਰੀਤ ਚਲਾਈ ਸੀ ਕਿ ਜੋ ਕੋਈ ਵੀ ਲੋੜਵੰਦ ਪਰਿਵਾਰ ਹੈ, ਉਸ ਦੀ ਮਦਦ ਕਰਕੇ ਉਸ ਨੂੰ ਆਪਣੇ ਬਰਾਬਰ ਖੜ੍ਹਾ ਕਰੀਏ ਤਾਂ ਜੋ ਉਹ ਖ਼ੁਦ ਨੂੰ ਸਮਾਜ ਵਿਚ ਛੋਟਾ ਮਹਿਸੂਸ ਨਾ ਕਰੇ, ਇਸ ਮੌਕੇ ਸਮੂਹ ਅਹੁਦੇਦਾਰਾਂ ਨੇ ਫ਼ੈਸਲਾ ਕੀਤਾ ਕਿ ਅਗਰਵਾਲ ਸਮਾਜ ਅੰਦਰ ਜੇਕਰ ਕਿਸੇ ਵਿਅਕਤੀ ਨੂੰ ਦੁੱਖ ਤਕਲੀਫ਼ ਆਉਂਦੀ ਹੈ ਤਾਂ ਪੂਰਾ ਸਮਾਜ ਉਸ ਦੇ ਮੋਢੇ ਨਾਲ ਮੋਢਾ ਲਗਾ ਕੇ ਖੜੇ੍ਹਗਾ | ਇਸ ਮੌਕੇ ਖ਼ਜ਼ਾਨਚੀ ਪੱਪੂ ਸਿੰਗਲਾ, ਜਨਰਲ ਸਕੱਤਰ ਸੰਜੀਵ ਜਿੰਦਲ, ਮਨੋਜ ਗਰਗ, ਪ੍ਰਦੀਪ ਜੈਨ, ਵਾਇਸ ਪ੍ਰਧਾਨ ਅਸ਼ੋਕ ਕੁਮਾਰ ਖਿੱਲਾ, ਅਸ਼ੋਕ ਤਾਇਲ, ਕੁਲਦੀਪ ਗੋਇਲ, ਪ੍ਰਵੀਨ ਗੋਇਲ, ਜ਼ਿਲ੍ਹਾ ਸਕੱਤਰ ਪਦਮ ਸੈਨ ਬਾਂਸਲ, ਸਰਪ੍ਰਸਤ ਭਾਰਤ ਅਗਰਵਾਲ, ਭੂਸ਼ਨ ਕਾਂਸਲ, ਸੁਨੀਲ ਜੈਨ, ਰਮੇਸ਼ ਗਰਗ, ਸਕੱਤਰ ਰਾਜ ਬਾਂਸਲ, ਸਵਿੱਕੀ ਗਰਗ, ਸਲਾਹਕਾਰ ਵਿਜੈ ਮਿੱਤਲ, ਐਡਵੋਕੇਟ ਚਿਮਨ ਬਾਂਸਲ, ਸ਼ਾਮ ਲਾਲ ਬਾਂਸਲ, ਸੋਨੂੰ ਗੋਇਲ, ਮਾਨਵ ਗਰਗ, ਰਾਜੂ ਗੋਇਲ ਅਤੇ ਕੁਲਭੂਸ਼ਨ ਗਰਗ ਆਦਿ ਮੌਜੂਦ ਸਨ | ਇਸ ਮੌਕੇ ਪ੍ਰਧਾਨ ਤਰਸੇਮ ਗੋਇਲ ਨੇ ਮੀਟਿੰਗ ਵਿਚ ਪੁੱਜੇ ਅਹੁਦੇਦਾਰਾਂ ਤੇ ਮੈਬਰਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਤਹਿਸੀਲਦਾਰ ਨੇ ਡਰੇਨੇਜ ਵਿਭਾਗ ਦੇ ਐਸ.ਡੀ.ਓ ਨਾਲ ਪਿੰਡਾਂ ਦਾ ਦੌਰਾ ਕੀਤਾ ਅਗਲੀ ਖ਼ਬਰ ਸ਼ਹਿਰ ਵਾਸੀਆਂ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਵੜਿੰਗ ਟੋਲ ਪਲਾਜ਼ਾ ਬੰਦ ਕਰਵਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।