ਮਲੋਟ, 15 ਜੁਲਾਈ (ਪਾਟਿਲ)-ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪਿ੍ੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਵਿਚ ਐੱਲ. ਕੇ. ਜੀ. ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਹਿੰਦੀ ਸੁਲੇਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਭਾਗ ਲਿਆ | ਇਸ ਮੌਕੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜਿਹੀਆਂ ਪ੍ਰਤੀਯੋਗਿਤਾਵਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਇਕ ਪਾਸੇ ਹਿੰਦੀ ਭਾਸ਼ਾ ਦੇ ਸ਼ਬਦਾਂ ਦੀ ਬਨਾਵਟ ਨੂੰ ਠੀਕ ਕਰਨਾ ਹੁੰਦਾ ਹੈ ਅਤੇ ਦੂਜੇ ਪਾਸੇ ਹਿੰਦੀ ਭਾਸ਼ਾ ਦੇ ਸ਼ੁੱਧ ਉਚਾਰਨ 'ਤੇ ਜ਼ੋਰ ਦੇਣਾ | ਅਜਿਹਾ ਕਰਨ ਨਾਲ ਅਸੀਂ ਵਿਦਿਆਰਥੀਆਂ ਦੇ ਪਾਠਕ੍ਰਮ ਨੂੰ ਸੌਖਾ ਬਣਾਉਣ 'ਚ ਉਨ੍ਹਾਂ ਦੀ ਮਦਦ ਕਰਦੇ ਹਾਂ ਤੇ ਨਾਲ ਹੀ ਉਨ੍ਹਾਂ ਦੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁਕਣ ਲਈ ਵੀ ਉਪਰਾਲਾ ਕਰਦੇ ਹਾਂ | ਅੰਤ ਵਿਚ ਪਿ੍ੰਸੀਪਲ ਡਾ. ਨੀਰੂ ਬਠਲਾ ਨੇ ਇਸ ਸ਼ਲਾਘਾਯੋਗ ਕਾਰਜ ਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਇਸੇ ਤਰ੍ਹਾਂ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |