ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਨੇੜਲੇ ਪਿੰਡ ਚੱਕ ਬੀੜ ਸਰਕਾਰ ਦੇ ਜੰਮਪਲ, ਸਮਾਜ ਸੇਵਕ ਤੇ ਪ੍ਰਸਿੱਧ ਕਾਰੋਬਾਰੀ ਬਾਵਾ ਯਾਦਵਿੰਦਰ ਸਿੰਘ ਲਾਲੀ ਨੇ ਸਥਾਨਕ ਡਾ. ਅੰਬੇਡਕਰ ਪਾਰਕ ਵਿਖੇ ਕੀਤੇ ਜਾ ਰਹੇ ਸੁੰਦਰੀਕਰਨ ਦੇ ਕਾਰਜਾਂ ਦਾ ਨਿਰੀਖਣ ਕੀਤਾ ਤੇ ਰਸਮੀ ਤੌਰ 'ਤੇ ਇਸ ਦੀ ਸ਼ੁਰੂਆਤ ਕੀਤੀ | ਬਾਵਾ ਲਾਲੀ ਨੇ ਆਪਣੇ ਕਰ ਕਮਲਾਂ ਨਾਲ ਸੁੰਦਰੀਕਰਨ ਦਾ ਕਾਰਜ ਪਹਿਲੀ ਇੱਟ ਲਗਾ ਕੇ ਸ਼ੁਰੂ ਕੀਤਾ | ਇਸ ਮੌਕੇ ਖ਼ੁਸ਼ੀ ਵਿਚ ਲੱਡੂ ਵੀ ਵੰਡੇ ਗਏ | ਇਸ ਸਮੇਂ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ, ਗਾਇਡ ਇੰਜ. ਅਸ਼ੋਕ ਕੁਮਾਰ ਭਾਰਤੀ, ਚੇਅਰਮੈਨ ਨਿਰੰਜਣ ਸਿੰਘ ਰੱਖਰਾ, ਡਾ. ਸੁਰਿੰਦਰ ਗਿਰਧਰ ਤੇ ਪ੍ਰਦੀਪ ਧੂੜੀਆ (ਦੋਵੇਂ ਪੈਟਰਨ), ਐਡਵੋਕੇਟ ਰਣਜੀਤ ਸਿੰਘ ਥਾਂਦੇਵਾਲਾ, ਸੀਨੀਅਰ ਮੈਂਬਰ ਮਮਤਾ ਸ਼ੁਕਲਾ, ਵਿਕਾਸ ਸ਼ੁਕਲਾ, ਹਨੀ ਕਾਉਣੀ ਅਤੇ ਵਿਸ਼ੂ ਚੌਧਰੀ ਆਦਿ ਮੌਜੂਦ ਸਨ | ਇਸ ਤੋਂ ਇਲਾਵਾ ਮੌਜੂਦਾ ਸਮੇਂ ਵਿਚ ਪਾਰਕ ਦੀ ਦੇਖ-ਰੇਖ ਤੇ ਸੇਵਾ ਸੰਭਾਲ ਕਰ ਰਹੀ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਚਾਂਸਲਰ ਡਾ. ਜੋਰਾ ਸਿੰਘ ਵਲੋਂ ਉਚੇਚੇ ਤੌਰ 'ਤੇ ਭੇਜੇ ਗਏ ਦੋ ਨੁਮਾਇੰਦੇ ਸੁਪਰਵਾਈਜ਼ਰ ਦਿਲਬਾਗ ਸਿੰਘ ਬਾਗੀ ਮਾਨ ਤੇ ਪਿ੍ੰ. ਸੰਜੀਵ ਜਿੰਦਲ ਵੀ ਮੌਜੂਦ ਸਨ | ਬਾਵਾ ਲਾਲੀ ਵਲੋਂ ਪਾਰਕ ਨੂੰ ਜਗ੍ਹਾ ਦਿੱਤੇ ਜਾਣ ਦੀ ਖ਼ੁਸ਼ੀ ਵਿਚ ਉਨ੍ਹਾਂ ਨੂੰ ਮੁਕਤਸਰ ਵਿਕਾਸ ਮਿਸ਼ਨ ਵਲੋਂ ਸ਼ਾਨਦਾਰ ਮੋਮੈਂਟੋ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ |