15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਅੰਗਹੀਣਾਂ ਨੂੰ ਸਹਾਇਤਾ ਰਾਸ਼ੀ ਦਿੱਤੀ

ਅਜੀਤ ਡੈਸਕ 17-07-2025
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸ੍ਰੀ ਮੁਕਤਸਰ ਸਾਹਿਬ ਵਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦੀ ਤਰਫ਼ੋਂ ਭੇਜੀ ਗਈ 30 ਹਜ਼ਾਰ ਰੁਪਏ ਦੀ ਰਾਸ਼ੀ 40 ਅੰਗਹੀਣ ਵਿਅਕਤੀਆਂ ਨੂੰ ਭੇਟ ਕੀਤੀ ਗਈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਇਹ ਲੋੜਵੰਦ ਅੰਗਹੀਣ ਵਿਅਕਤੀ ਕੰਮ ਕਰਨ ਤੋਂ ਅਸਮਰਥ ਹਨ ਤੇ ਕਈ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਵੀ ਹਨ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਮਹੰਤ ਕਸ਼ਮੀਰ ਸਿੰਘ ਨੇ ਡਾ. ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਗੁਰਪਾਲ ਸਿੰਘ ਪਾਲੀ, ਗੁਰਚਰਨ ਸਿੰਘ ਮੈਨੇਜਰ, ਗੁਰਜੀਤ ਸਿੰਘ ਜੀਤਾ, ਮਾਸਟਰ ਰਜਿੰਦਰ ਸਿੰਘ, ਸੁਖਬੀਰ ਸਿੰਘ ਜ਼ੈਲਦਾਰ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ ਦੀ ਮੀਟਿੰਗ ਹੋਈ ਅਗਲੀ ਖ਼ਬਰ ਪਿੰਡਾਂ ਵਿਚ ਲੋਕਾਂ ਨੂੰ ਨਹੀਂ ਮਿਲ ਰਿਹਾ ਪੀਣ ਵਾਲਾ ਸ਼ੁੱਧ ਪਾਣੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।