15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਪਿੰਡ ਥਰਾਜਵਾਲਾ ਵਿਖੇ ਤੀਆਂ ਦਾ ਤਿਉਹਾਰ 3 ਨੂੰ ਮਨਾਇਆ ਜਾਵੇਗਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਪਹੁੰਚਣਗੇ

ਅਜੀਤ ਡੈਸਕ 17-07-2025
ਗਿੱਦੜਬਾਹਾ, 16 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਪਿੰਡ ਥਰਾਜਵਾਲਾ ਵਿਖੇ ਸਰਪੰਚ ਰਣਜੀਤ ਕੌਰ ਦੀ ਅਗਵਾਈ ਵਿਚ ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੀ ਮਦਦ ਨਾਲ 3 ਅਗਸਤ ਨੂੰ ੂ ਪਿੰਡ ਦੀ ਪਾਰਕ ਵਿਖੇ ਤੀਆਂ ਤਾ ਤਿਉਹਾਰ ਬੜੀ ਹੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ | ਤੀਆਂ ਦਾ ਤਿਉਹਾਰ ਸਾਉਣ ਮਹੀਨੇ ਦੀ ਤੀਜ ਤੋਂ ਸ਼ੁਰੂ ਕੀਤਾ ਜਾਂਦਾ ਹੈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਹੁੰਚਣਗੇ | ਪਿੰਡ ਥਰਾਜਵਾਲਾ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਕਿ ਹੁਣ ਪਿੰਡ ਦੀ ਸਰਪੰਚ ਰਣਜੀਤ ਕੌਰ ਵਲੋਂ ਪਹਿਲਕਦਮੀ ਕਰਦਿਆਂ ਤੀਆਂ ਦੇ ਤਿਉਹਾਰ ਨੂੰ ਮਨਾਉਣ ਦਾ ਉਪਰਾਲਾ ਕੀਤਾ ਗਿਆ ਹੈ | ਸਰਪੰਚ ਰਣਜੀਤ ਕੌਰ ਨੇ ਦੱਸਿਆ ਕਿ ਸਮੇਂ ਦੇ ਨਾਲ ਅਸੀਂ ਆਪਣੇ ਤੀਆਂ ਦੇ ਤਿਉਹਾਰ ਨੂੰ ਭੁੱਲਦੇ ਜਾ ਰਹੇ ਹਾਂ | ਇਸ ਮੌਕੇ ਡਾਂਸ (ਬੱਚਿਆਂ), ਪੰਜਾਬੀ ਪਹਿਰਾਵਾ, ਮਹਿੰਦੀ ਲਗਵਾਈ, ਗਿੱਧਾ, ਗੁੱਤ ਬਣਵਾਈ, ਗੇਮਾਂ, ਬੋਲੀ (ਸ਼ਬਦ ਦੱਸ ਕੇ), ਕਢਾਈ, ਲੋਕ ਗੀਤ, ਟੱਪੇ, ਸੁਹਾਗ ਅਤੇ ਮਾਹੀਏ ਆਦਿ ਦੇ ਮੁਕਾਬਲੇ ਕਰਾਏ ਜਾਣਗੇ | ਇਸ ਵਿਚ ਕੇਵਲ ਔਰਤਾਂ ਤੇ ਦਸ ਸਾਲਾਂ ਦੇ ਬੱਚੇ ਹੀ ਭਾਗ ਲੈ ਸਕਣਗੇ | ਉਨ੍ਹਾਂ ਦੱਸਿਆ ਕਿ ਇਨਾਮਾਂ ਦੀ ਵੰਡ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਰਨਗੇ |
ਪਿਛਲੀ ਖ਼ਬਰ ਸਮਾਜ ਸੇਵੀਆਂ ਵਲੋਂ ਸਾਉਣ ਮਹੀਨੇ 'ਚ ਬੂਟੇ ਲਗਾਉਣ ਦੀ ਸ਼ੁਰੂਆਤ ਅਗਲੀ ਖ਼ਬਰ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।