15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸਿਹਤ ਵਿਭਾਗ ਦੀਆਂ ਟੀਮਾਂ ਨੇ ਡੇਂਗੂ ਸਰਵੇ ਕੀਤਾ

ਅਜੀਤ ਡੈਸਕ 17-07-2025
ਮਲੋਟ, 16 ਜੁਲਾਈ (ਪਾਟਿਲ)-ਸਿਵਲ ਹਸਪਤਾਲ ਮਲੋਟ ਦੇ ਐੱਸ. ਐੱਮ. ਓ. ਡਾ. ਸੁਨੀਲ ਬਾਂਸਲ ਦੀ ਅਗਵਾਈ ਹੇਠ ਮਲੋਟ ਵਿਖੇ ਪਟੇਲ ਨਗਰ ਦੇ ਘਰਾਂ ਵਿਚ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਟੀਮਾਂ ਬਣਾ ਕੇ ਡੇਂਗੂ ਦੇ ਲਾਰਵੇ ਦੀ ਭਾਲ ਕੀਤੀ ਗਈ | ਸਿਹਤ ਇੰਸਪੈਕਟਰ ਹਰਜੀਤ ਸਿੰਘ ਤੇ ਸੁਖਜੀਤ ਸਿੰਘ ਆਲਮਵਾਲਾ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਪਾਣੀ ਦੇ ਸਰੋਤਾਂ ਨੂੰ ਹਰ ਹਫ਼ਤੇ ਖ਼ਾਲੀ ਕਰਨਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਡੇਂਗੂ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫ਼ੈਲਦਾ ਹੈ | ਉਨ੍ਹਾਂ ਕਿਹਾ ਕਿ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ, ਹੋਰ ਪਾਣੀ ਦੇ ਬਰਤਨਾਂ ਨੂੰ ਚੰਗੀ ਤਰ੍ਹਾਂ ਖ਼ਾਲੀ ਕਰਕੇ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਉਣਾ ਚਾਹੀਦਾ ਹੈ ਅਤੇ ਨੀਵੀਆਂ ਥਾਵਾਂ 'ਤੇ ਮਿੱਟੀ ਪਾ ਕੇ ਪੂਰ ਦੇਣੀਆਂ ਚਾਹੀਦੀਆਂ ਹਨ | ਇਸ ਮੁਹਿੰਮ ਤਹਿਤ ਕੂਲਰਾਂ, ਫਰਿੱਜਾਂ ਦੀਆਂ ਟਰੇਆਂ ਤੇ ਉਨ੍ਹਾਂ ਸਾਰੇ ਸੋਮਿਆਂ ਜਿਨ੍ਹਾਂ ਵਿਚ ਇਕ ਹਫ਼ਤੇ ਤੋਂ ਵੱਧ ਪਾਣੀ ਖੜ੍ਹਾ ਰਹਿੰਦਾ ਹੈ, ਉਨ੍ਹਾਂ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ਹਰਮਿੰਦਰ ਸਿੰਘ, ਸੁਖਨਪਾਲ, ਗੁਰਮੀਤ ਸਿੰਘ ਤੇ ਪਵਨ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਨਰਮੇ ਦੀ ਫ਼ਸਲ 'ਚ ਪਾਣੀ ਦੀ ਨਿਕਾਸੀ ਜ਼ਰੂਰੀ- ਮੁੱਖ ਖੇਤੀਬਾੜੀ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।