ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤੀਆ ਸਿੱਖਿਆ ਮੰਡਲ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਆਸ ਪੂਜਾ ਦਾ ਸਮਾਰੋਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ | ਇਸ ਸਮਾਰੋਹ ਦੀ ਸ਼ੁਰੂਆਤ ਜੋਤੀ ਜਗਾ ਕੇ ਪਿ੍ੰਸੀਪਲ ਸੁਭਾਸ਼ ਝਾਂਬ ਵਲੋਂ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਕਪਿਲ ਸ਼ਰਮਾ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਮਕੋਟ ਤੇ ਸਾਬਕਾ ਸੈਨੇਟਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪਹੁੰਚੇ | ਮੁੱਖ ਬੁਲਾਰੇ ਵਜੋਂ ਡਾ. ਸੁਰਿੰਦਰ ਸਿੰਘ ਅਸਿਸਟੈਂਟ ਪ੍ਰੋਫ਼ੈਸਰ ਪੰਜਾਬ ਯੂਨੀਵਰਸਿਟੀ ਦਿਹਾਤੀ ਖੇਤਰ ਕਾਉਣੀ ਨੇ ਆਪਣੀ ਭੂਮਿਕਾ ਨਿਭਾਈ | ਸਟੇਜ ਦਾ ਸੰਚਾਲਨ ਡਾ. ਹਰਬੰਸ ਸਿੰਘ ਵਲੋਂ ਕੀਤਾ ਗਿਆ | ਮੁੱਖ ਬੁਲਾਰੇ ਵਲੋਂ ਬੱਚਿਆਂ ਨੂੰ ਗੁਰੂ-ਸ਼ਿਸ਼ ਦੇ ਰਿਸ਼ਤੇ ਦੀ ਪਵਿੱਤਰਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਗੁਰੂ ਦੀ ਆਗਿਆ ਤੇ ਮਾਰਗਦਰਸ਼ਨ ਨਾਲ ਹੀ ਸ਼ਿਸ਼ ਆਪਣੀ ਜ਼ਿੰਦਗੀ ਵਿਚ ਉੱਚੀਆਂ ਉਚਾਈਆਂ ਤੱਕ ਪਹੁੰਚ ਸਕਦੇ ਹਨ ਅਤੇ ਆਪਣੇ ਮਿਸ਼ਨ ਨੂੰ ਪੂਰਾ ਕਰ ਸਕਦੇ ਹਨ | ਪਿ੍ੰਸੀਪਲ ਸੁਭਾਸ਼ ਝਾਂਬ ਨੇ ਸਭ ਦਾ ਧੰਨਵਾਦ ਕੀਤਾ | ਇਸ ਮੌਕੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਗੁਰੂ-ਸ਼ਿਸ਼ ਦੇ ਰਿਸ਼ਤੇ ਦੇ ਮਹੱਤਵ 'ਤੇ ਵਿਚਾਰ-ਵਟਾਂਦਰਾ ਕੀਤਾ |