15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਅਥਲੈਟਿਕਸ ਮੁਕਾਬਲੇ 'ਚ ਵਿਜ਼ਡਮ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਅਜੀਤ ਡੈਸਕ 17-07-2025
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਈ. ਸੀ. ਐੱਸ. ਈ. ਬੋਰਡ ਵਲੋਂ ਜ਼ੋਨਲ ਪੱਧਰ 'ਤੇ ਵੱਖ-ਵੱਖ ਟੂਰਨਾਮੈਂਟ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਮਾਲਵਾ ਸਕੂਲ ਵਲੋਂ ਬਾਦਲ ਸਟੇਡੀਅਮ ਵਿਚ ਅਥਲੈਟਿਕਸ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਦੌਰਾਨ ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਦੇ ਵਿਦਿਆਰਥੀਆਂ ਵਲੋਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਗਈਆਂ ਅਤੇ ਆਪਣੇ ਸਕੂਲ ਦਾ ਮਾਣ ਵਧਾਇਆ | ਇਸ ਮੌਕੇ ਦਿਲਜਾਨਪ੍ਰੀਤ ਸਿੰਘ ਨੇ 100 ਮੀਟਰ ਦੌੜ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗ਼ਮਾ, ਅਮਨਜੋਤ ਕੌਰ ਨੇ 200 ਮੀਟਰ ਦੌੜ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗ਼ਮਾ ਤੇ ਲੰਬੀ ਛਾਲ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗ਼ਮਾ ਹਾਸਿਲ ਕੀਤਾ | ਮਨਜੋਤ ਕੌਰ ਨੇ ਲੰਬੀ ਛਾਲ ਵਿਚ ਦੂਜਾ ਸਥਾਨ ਹਾਸਿਲ ਕਰਕੇ ਸਿਲਵਰ ਤਗ਼ਮਾ ਹਾਸਿਲ ਕੀਤਾ | ਸਕੂਲ ਚੇਅਰਮੈਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਸਭ ਪ੍ਰਾਪਤੀਆਂ ਬੱਚਿਆਂ ਦੀ ਮਿਹਨਤ ਤੇ ਲਗਨ ਸਦਕਾ ਹੀ ਪ੍ਰਾਪਤ ਹੋਈਆਂ ਹਨ | ਇਸ ਮੌਕੇ ਉਨ੍ਹਾਂ ਡੀ.ਪੀ.ਈ. ਕੁਲਦੀਪ ਸ਼ਰਮਾ ਦਾ ਧੰਨਵਾਦ ਕੀਤਾ | ਪਿ੍ੰਸੀਪਲ ਸੁਮਨ ਰਾਣੀ ਵਲੋਂ ਬੱਚਿਆਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਭਾਗ ਲੈਣ ਲਈ ਉਤਸਾਹਿਤ ਕੀਤਾ | ਅੰਤ ਵਿਚ ਸਕੂਲ ਮੈਨੇਜਮੈਂਟ ਵਲੋਂ ਸਕੂਲ ਦੇ ਸਟਾਫ਼ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ, ਵਾਈਸ ਪਿ੍ੰਸੀਪਲ ਸੋਨੀਆ, ਡੀ.ਪੀ.ਈ. ਕੁਲਦੀਪ ਸ਼ਰਮਾ, ਪੂਨਮ ਸ਼ਰਮਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸੀ. ਜੀ. ਐੱਮ. ਕਾਲਜ ਮੋਹਲਾਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਮਲੋਟ ਵਿਖੇ ਮੋਬਾਈਲਾਂ ਦੀ ਦੁਕਾਨ 'ਤੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।