15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸੀ. ਜੀ. ਐੱਮ. ਕਾਲਜ ਮੋਹਲਾਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 17-07-2025
ਮਲੋਟ, 16 ਜੁਲਾਈ (ਪਾਟਿਲ)-ਸੀ. ਜੀ. ਐੱਮ. ਕਾਲਜ ਮੋਹਲਾਂ ਦੇ ਵਿਦਿਆਰਥੀਆਂ ਨੇ ਮਈ-2025 ਦੀ ਪ੍ਰੀਖਿਆਵਾਂ ਵਿਚ ਬੀ. ਏ. ਸਮੈਸਟਰ-6 ਦੇ ਨਤੀਜੇ 'ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕਰਕੇ ਕਾਲਜ ਦਾ ਨਾਂਅ ਰੁਸ਼ਨਾਇਆ ਹੈ | ਕਾਲਜ ਦੀ ਵਿਦਿਆਰਥਣ ਪਰਵੀਨ ਕੌਰ ਨੇ 73.83 ਫ਼ੀਸਦੀ ਅੰਕ ਲੈ ਕੇ ਪਹਿਲਾ, ਸੋਨੀਆ ਰਾਣੀ ਨੇ 72.62 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਖ਼ੁਸ਼ਪ੍ਰੀਤ ਕੌਰ ਨੇ 72.08 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਕਾਲਜ ਚੇਅਰਮੈਨ ਸਤਪਾਲ ਮੋਹਲਾਂ ਨੇ ਅਜਿਹਾ ਸ਼ਾਨਦਾਰ ਨਤੀਜਾ ਆਉਣ 'ਤੇ ਸਮੂਹ ਕਾਲਜ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਡਾ. ਬਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਚੰਗੇ ਨਤੀਜੇ ਲਿਆਉਣ 'ਤੇ ਵਧਾਈ ਦਿੱਤੀ | ਮੈਨੇਜਮੈਂਟ ਕਮੇਟੀ ਮੈਂਬਰ ਨਵਜੀਤ ਮੋਹਲਾਂ, ਜਗਤਾਰ ਬਰਾੜ, ਰਾਜ ਕੁਮਾਰ ਨੇ ਕਿਹਾ ਕਿ ਕਾਲਜ ਦਾ ਨਤੀਜਾ ਵਧੀਆ ਆਇਆ ਹੈ |
ਪਿਛਲੀ ਖ਼ਬਰ ਸਰਕਾਰੀ ਸਕੂਲ ਦੀ ਨਵੀਂ ਕਮੇਟੀ ਦੀ ਚੋਣ ਹੋਈ ਅਗਲੀ ਖ਼ਬਰ ਅਥਲੈਟਿਕਸ ਮੁਕਾਬਲੇ 'ਚ ਵਿਜ਼ਡਮ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।