ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੁਖਪਾਲ ਸਿੰਘ ਬਰਾੜ, ਭਵਨਦੀਪ ਕੌਰ ਬਰਾੜ ਨਗਰ ਕੌਂਸਲਰ ਸ੍ਰੀ ਮੁਕਤਸਰ ਸਾਹਿਬ, ਵੀਰਪਾਲ ਕੌਰ ਸਿੱਧੂ, ਪ੍ਰੀਤਇੰਦਰ ਕੌਰ ਯੂ. ਕੇ., ਮਨਪ੍ਰੀਤ ਕੌਰ ਭੁੱਲਰ ਦੇ ਮਾਤਾ ਤੇ ਅਮਨਦੀਪ ਸਿੰਘ ਬਰਾੜ ਮਹਾਸ਼ਾ ਫ਼ੱਤਣਵਾਲਾ ਸਾਬਕਾ ਚੇਅਰਮੈਨ ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ, ਗੁਰਕੀਰਤ ਸਿੰਘ ਸਿੱਧੂ ਡੂੰਮਵਾਲੀ ਅਤੇ ਗੁਰਪ੍ਰੀਤ ਸਿੰਘ ਭੁੱਲਰ ਆਸਟਰੇਲੀਆ ਦੇ ਸੱਸ ਮਾਤਾ ਸੁਖਦੀਪ ਕੌਰ ਬਰਾੜ ਪਤਨੀ ਸਵ. ਸ਼ੇਰਬਾਜ ਸਿੰਘ ਬਰਾੜ ਵਾਸੀ ਪਿੰਡ ਚੱਕ ਸ਼ੇਰੇਵਾਲਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਵੱਖ-ਵੱਖ ਰਾਜਨੀਤਕ, ਧਾਰਮਿਕ, ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਪਿੰਡ ਤੇ ਇਲਾਕਾ ਵਾਸੀਆਂ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ | ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 18 ਜੁਲਾਈ ਦਿਨ ਸ਼ੁੱਕਰਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਪਿੰਡ ਚੱਕ ਸ਼ੇਰੇਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ |