ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਵਿਧਾਨ ਸਭਾ ਵਰਗੀ ਪਵਿੱਤਰ ਜਗ੍ਹਾ ਨੂੰ ਗਾਲੀ-ਗਲੋਚ ਕਰਕੇ ਕਾਂਗਰਸੀ ਤੇ 'ਆਪ' ਵਾਲਿਆਂ ਨੇ ਕਲੰਕਿਤ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫ਼ੱਤਣਵਾਲਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜੋ ਕੁਝ ਬੀਤੇ ਦਿਨੀਂ ਵਿਧਾਨ ਸਭਾ ਵਿਚ ਹੋੋਇਆ, ਉਹ ਸਾਰੀ ਦੁਨੀਆ ਨੇ ਵੇਖਿਆ ਹੈ ਅਤੇ ਇਨ੍ਹਾਂ ਦੋ ਪਾਰਟੀਆਂ ਦੇ ਆਗੂਆਂ ਨੇ ਤਮਾਸ਼ਾ ਬਣਾ ਕੇ ਰੱਖ ਦਿੱਤਾ ਤੇ ਸਮੁੱਚੇ ਪੰਜਾਬੀਆਂ ਨੂੰ ਸ਼ਰਮਸ਼ਾਰ ਕੀਤਾ | ਉਨ੍ਹਾਂ ਕਿਹਾ ਕਿ ਆਗੂਆਂ ਨੂੰ ਚਾਹੀਦਾ ਹੈ ਕਿ ਅਜਿਹੀ ਸਥਿਤੀ ਪੈਦਾ ਨਾ ਹੋਣ ਦੇਣ, ਜਿਸ ਨਾਲ ਅੱਗੇ ਤੋਂ ਵਿਧਾਨ ਸਭਾ ਵਰਗੀ ਪਵਿੱਤਰ ਜਗ੍ਹਾ ਦਾ ਦੁਨੀਆ ਵਿਚ ਤਮਾਸ਼ਾ ਬਣੇ |