15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਗੇਟ ਰੈਲੀ

ਅਜੀਤ ਡੈਸਕ 17-07-2025
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਸਟਾਫ਼ ਰਿਪੋਰਟਰ)-ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਅੱਜ ਆਪੋ ਆਪਣੀਆਂ ਸੰਸਥਾਵਾਂ ਮੂਹਰੇ ਗੇਟ ਰੈਲੀਆਂ ਕੀਤੀਆਂ ਗਈਆਂ | ਸਰਕਾਰੀ ਆਈ.ਟੀ.ਆਈ. ਸਰਾਏਨਾਗਾ ਦੇ ਠੇਕਾ ਮੁਲਾਜ਼ਮਾਂ ਨੇ ਆਪਣੇ ਤਕਨੀਕੀ ਸੰਸਥਾ ਮੂਹਰੇ ਗੇਟ ਰੈਲੀ ਦੌਰਾਨ ਦੱਸਿਆ ਕਿ ਸਰਕਾਰ ਨੂੰ ਇਨ੍ਹਾਂ ਗੇਟ ਰੈਲੀਆਂ ਪ੍ਰਤੀ ਪਹਿਲਾਂ ਹੀ ਦੱਸਿਆ ਜਾ ਚੁੱਕਾ ਸੀ, ਪਰ ਸਰਕਾਰ ਨੇ ਮੁਲਾਜ਼ਮਾਂ ਦੀ ਕੋਈ ਸਾਰ ਨਹੀਂ ਲਈ | ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਨੇ ਕਿਹਾ ਕਿ ਉਹ 15-16 ਸਾਲਾਂ ਤੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਨਿਗੂਣੀਆਂ ਤਨਖਾਹਾਂ ਸਿਰਫ਼ 15 ਹਜ਼ਾਰ ਉੱਪਰ ਗਰੁੱਪ ਬੀ ਬਤੌਰ ਕਰਾਫ਼ਟ ਇੰਸਟਰਕਟਰ ਵਜੋਂ ਆਪਣਾ ਸ਼ੋਸ਼ਣ ਕਰਵਾ ਰਹੇ ਹਨ, ਜਦਕਿ ਇਹੀ ਪੰਜਾਬ ਸਰਕਾਰ ਗਰੁੱਪ ਸੀ ਅਤੇ ਡੀ ਨੂੰ ਸਾਡੇ ਨਾਲੋਂ ਵੱਧ ਤਨਖਾਹਾਂ ਦੇ ਰਹੀ ਹੈ, ਜੋ ਕਿ ਬਿਲਕੁਲ ਹੀ ਤਰਕ ਸੰਗਤ ਨਹੀਂ ਹੈ | ਉਨ੍ਹਾਂ ਕਿਹਾ ਕਿ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਲਈ ਜਥੇਬੰਦੀ ਪਿਛਲੇ ਤਿੰਨ ਸਾਲਾਂ ਵਿਚ 40-50 ਮੁੱਖ ਮੰਤਰੀ ਦਫ਼ਤਰ ਦੇ ਗੇੜੇ ਮਾਰ ਚੁੱਕੀ ਹੈ ਕਿ ਸ਼ਾਇਦ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਸਮਾਂ ਮਿਲ ਜਾਵੇ, ਪਰ ਅਜੇ ਤੱਕ ਸਮਾਂ ਨਹੀਂ ਮਿਲਿਆ | ਇਸ ਤੋਂ ਇਲਾਵਾ ਕਈ ਵਾਰ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵੀ ਮਿਲ ਚੁੱਕੇ ਹਾਂ ਉਨ੍ਹਾਂ ਵਲੋਂ ਵੀ ਹਰ ਵਾਰ ਟਾਲ ਦਿੱਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਹੁਣ ਸਾਨੂੰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਿਆ ਹੈ | ਇਸ ਮੌਕੇ ਬਲਜੀਤ ਸਿੰਘ, ਸੁਖਪਾਲ ਸਿੰਘ, ਸੁਖਚੈਨ ਕੌਰ ਅਤੇ ਆਰਤੀ ਰਾਣੀ ਆਦਿ ਇੰਸਟਰਕਟਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਲਕੇ 'ਚ ਜ਼ੋਰਦਾਰ ਬਾਰਿਸ਼ ਨਾਲ ਫ਼ਸਲਾਂ ਦੇ ਨੁਕਸਾਨ ਹੋਣ ਦਾ ਖ਼ਦਸ਼ਾ ਛੱਪੜ ਓਵਰਫ਼ਲੋ, ਸੜਕਾਂ ਪਾਣੀ 'ਚ ਡੁੱਬੀਆਂ ਅਗਲੀ ਖ਼ਬਰ ਰਾਮਗੜ੍ਹੀਆ ਸਿੱਖ ਫਾਊਾਡੇਸ਼ਨ ਦੀ ਨਵੀਂ ਟੀਮ ਦਾ ਹੋਇਆ ਗਠਿਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।