02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ ਨੇ ਇਨਕਲਾਬੀ ਜਾਗੋ ਕੱਢੀ

ਅਜੀਤ ਡੈਸਕ 18-07-2025
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਹਰਮਹਿੰਦਰ ਪਾਲ)-ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਪਿੰਡ ਖੋਖਰ ਵਿਖੇ ਇਨਕਲਾਬੀ ਜਾਗੋ ਕੱਢੀ ਗਈ, ਜਿਸ 'ਚ ਪੰਜਾਬ ਨੂੰ ਪੁਲਿਸ ਸਟੇਟ ਬਣਾਉਣ ਖ਼ਿਲਾਫ਼ ਪੰਜਾਬ ਦੀਆਂ ਜਨਤਕ ਤੇ ਜਮਹੂਰੀ ਜਥੇਬੰਦੀਆਂ ਵਲੋਂ 25 ਜੁਲਾਈ ਨੂੰ ਸੰਗਰੂਰ ਵਿਖੇ ਕੀਤੇ ਜਾ ਰਹੇ ਵਿਸ਼ਾਲ ਇਕੱਠ ਵਿਚ ਸ਼ਾਮਿਲ ਹੋਣ ਲਈ ਪਿੰਡ ਵਾਸੀਆਂ ਨੂੰ ਸੱਦਾ ਦਿੱਤਾ ਗਿਆ | ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਖੋਖਰ ਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਪ੍ਰੀਤ ਕੌਰ ਤੇ ਜ਼ਿਲ੍ਹਾ ਸਕੱਤਰ ਨੌਨਿਹਾਲ ਸਿੰਘ ਨੇ ਕਿਹਾ ਕਿ ਆਪਣੀਆਂ ਲੋਕ ਵਿਰੋਧੀ ਨੀਤੀਆਂ ਨੂੰ ਲਾਗੂ ਕਰਨ 'ਤੇ ਲੋਕਾਂ ਦੇ ਵਿਰੋਧ ਨੂੰ ਕੁਚਲਣ ਲਈ ਪੰਜਾਬ ਸਰਕਾਰ ਨੇ ਲਗਾਤਾਰ ਪੁਲਿਸ ਦੀਆਂ ਵਾਗਾਂ ਖੁੱਲ੍ਹੀਆਂ ਛੱਡੀਆਂ ਹੋਈਆਂ ਹਨ, ਜਿਸ ਨੇ ਪੰਜਾਬ ਨੂੰ ਪੁਲਿਸ ਰਾਜ 'ਚ ਤਬਦੀਲ ਕਰ ਦਿੱਤਾ ਹੈ | ਅੱਜ ਸਰਕਾਰ ਦੀਆਂ ਵਧੀਕੀਆਂ ਖ਼ਿਲਾਫ਼ ਬੋਲਦੀਆਂ ਜਥੇਬੰਦੀਆਂ ਨੂੰ ਸਰਕਾਰ ਲਗਾਤਾਰ ਡਾਂਗ ਦੇ ਜ਼ੋਰ 'ਤੇ ਦਬਾ ਰਹੀ ਹੈ | ਆਪਣੀਆਂ ਨੌਕਰੀਆਂ ਮੰਗਦੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ 'ਤੇ ਪਰਚੇ ਦਰਜ ਕਰ ਦਿੱਤੇ | ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਜਿਸ ਨੇ ਜ਼ਮੀਨ ਦੇ ਸਵਾਲ ਨੂੰ ਚਰਚਾ 'ਚ ਲਿਆਂਦਾ, ਉਸ ਦੇ ਆਗੂਆਂ ਨੂੰ ਮੀਟਿੰਗ ਦੇ ਬਹਾਨੇ ਬੁਲਾ ਕੇ ਗਿ੍ਫ਼ਤਾਰ ਕਰ ਲਿਆ ਅਤੇ ਪਿੰਡ ਵਿਚ ਇਕ ਮੀਟਿੰਗ ਤੱਕ ਨਹੀਂ ਹੋਣ ਦੇ ਰਹੇ | ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਖ਼ਜ਼ਾਨਚੀ ਮਮਤਾ ਆਜ਼ਾਦ ਨੇ ਜਾਗੋ ਦਾ ਹਿੱਸਾ ਬਣਨ ਆਏ ਹੋਏ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਜਦੋਂ ਸਰਕਾਰ ਨੇ ਪੰਜਾਬ ਨੂੰ ਪੁਲਿਸ ਰਾਜ ਵਿਚ ਤਬਦੀਲ ਕਰ ਦਿੱਤਾ ਹੈ ਤਾਂ ਇਸ ਮੌਕੇ ਲੋਕਾਂ ਨੂੰ ਇਸ ਖ਼ਿਲਾਫ਼ ਲਾਮਬੰਦ ਕਰਕੇ ਇਕ ਲੋਕ ਲਹਿਰ ਖੜ੍ਹੀ ਕਰਨੀ ਸਮੇਂ ਦੀ ਅਣਸਰਦੀ ਲੋੜ ਹੈ | ਇਸ ਮੌਕੇ ਗੁਰਮੀਤ ਕੌਰ, ਸ਼ਰਨ ਸਿੰਘ, ਜੱਸਾ ਖੋਖਰ, ਧਰਮਪ੍ਰੀਤ ਸਿੰਘ ਤੇ ਪਿੰਡ ਖੋਖਰ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਮੀਂਹ ਕਾਰਨ ਸੈਂਕੜੇ ਏਕੜ ਫ਼ਸਲ ਖ਼ਰਾਬ ਸਰਕਾਰ ਕਿਸਾਨਾਂ ਦੀ ਇਸ ਮੁਸ਼ਕਿਲ ਸਮੇਂ ਬਾਂਹ ਫ਼ੜੇ-ਹਰਬੰਸ ਸਿੰਘ ਕੋਟਲੀ ਅਗਲੀ ਖ਼ਬਰ ਯੂਥ ਅਕਾਲੀ ਦਲ ਨੇ ਰਾਜਾ ਵੜਿੰਗ ਤੇ ਬਾਜਵਾ ਦਾ ਪੁਤਲਾ ਫ਼ੂਕਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।