02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਦੇਸ਼ ਭਗਤ ਗਲੋਬਲ ਸਕੂਲ ਵਿਖੇ ਪੇਪਰ ਬੈਗ ਮੇਕਿੰਗ ਮੁਕਾਬਲਾ ਕਰਵਾਇਆ

ਅਜੀਤ ਡੈਸਕ 18-07-2025
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਹਰਮਹਿੰਦਰ ਪਾਲ)-ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜੋਰਾ ਸਿੰਘ ਤੇ ਪ੍ਰੋ. ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਅਗਵਾਈ ਅਤੇ ਪਿ੍ੰਸੀਪਲ ਡਾਕਟਰ ਸੰਜੀਵ ਜਿੰਦਲ ਤੇ ਵਾਈਸ ਪਿ੍ੰਸੀਪਲ ਡਾਕਟਰ ਪਰਮਪ੍ਰੀਤ ਕੌਰ ਦੀ ਦੇਖ-ਰੇਖ ਹੇਠ ਦੇਸ਼ ਭਗਤ ਗਲੋਬਲ ਸਕੂਲ ਵਿਖੇ ਵਿਦਿਆਰਥੀਆਂ 'ਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਪੇਪਰ ਬੈਗ ਬਣਾਉਣ ਦੇ ਮੁਕਾਬਲੇ ਕਰਵਾਏ, ਜਿਸ 'ਚ ਤੀਜੀ ਤੋਂ ਪੰਜਵੀਂ ਕਲਾਸ ਦੇ ਬੱਚਿਆਂ ਨੇ ਵਧ-ਚੜ੍ਹ ਕੇ ਭਾਗ ਲਿਆ | ਬੱਚਿਆਂ ਨੇ ਰੰਗ-ਬਿਰੰਗੇ ਤੇ ਆਕਰਸ਼ਕ ਡਿਜ਼ਾਇਨ ਵਾਲੇ ਪੇਪਰ ਬੈਗ ਤਿਆਰ ਕਰਕੇ ਆਪਣੀ ਕਲਾ ਤੇ ਰਚਨਾਤਮਕਤਾ ਦਾ ਪਰਚਮ ਲਹਿਰਾਇਆ | ਪਿ੍ੰਸੀਪਲ ਡਾ. ਸੰਜੀਵ ਜਿੰਦਲ ਨੇ ਬੱਚਿਆਂ ਨੂੰ ਵਾਤਾਵਰਨ ਸੰਭਾਲ ਦੇ ਮਹੱਤਵ ਬਾਰੇ ਦੱਸਦਿਆਂ ਕਿਹਾ ਕਿ ਪਲਾਸਟਿਕ ਦੀਆਂ ਥੈਲੀਆਂ ਦੀ ਵਰਤੋਂ ਛੱਡ ਕੇ ਕਾਗ਼ਜ਼ ਦੀਆਂ ਥੈਲੀਆਂ ਵਰਤਣੀਆਂ ਚਾਹੀਦੀਆਂ ਹਨ | ਵਾਈਸ ਪਿ੍ੰਸੀਪਲ ਡਾਕਟਰ ਪਰਮਪ੍ਰੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਅਸੀਂ ਬੱਚਿਆਂ ਅੰਦਰ ਛਪੀਆਂ ਹੋਈਆਂ ਕਲਾਵਾਂ ਨੂੰ ਉਜ਼ਾਗਰ ਕਰ ਸਕਦੇ ਹਾਂ | ਮੁਕਾਬਲੇ ਦਾ ਮੁੱਖ ਉਦੇਸ਼ ਬੱਚਿਆਂ 'ਚ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜਬੂਤ ਕਰਨਾ ਸੀ |
ਪਿਛਲੀ ਖ਼ਬਰ ਭੋਗ 'ਤੇ ਵਿਸ਼ੇਸ਼-ਸੁਖਦੀਪ ਕੌਰ ਬਰਾੜ ਚੱਕ ਸ਼ੇਰੇਵਾਲਾ <br/> ਅਗਲੀ ਖ਼ਬਰ ਮੀਂਹ ਕਾਰਨ ਸੈਂਕੜੇ ਏਕੜ ਫ਼ਸਲ ਖ਼ਰਾਬ ਸਰਕਾਰ ਕਿਸਾਨਾਂ ਦੀ ਇਸ ਮੁਸ਼ਕਿਲ ਸਮੇਂ ਬਾਂਹ ਫ਼ੜੇ-ਹਰਬੰਸ ਸਿੰਘ ਕੋਟਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।