02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਬੈਡਮਿੰਟਨ ਹਾਲ 'ਚ ਸਵੇਰ ਤੇ ਸ਼ਾਮ ਸਮੇਂ ਚਲਾਇਆ ਜਾ ਰਿਹਾ ਕੋਚਿੰਗ ਸੈਂਟਰ-ਜ਼ਿਲ੍ਹਾ ਖੇਡ ਅਫ਼ਸਰ

ਅਜੀਤ ਡੈਸਕ 18-07-2025
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਖੇਡ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਮੂਹ ਜ਼ਿਲਿ੍ਹਆਂ 'ਚ ਵੱਖ-ਵੱਖ ਖੇਡਾਂ ਨਾਲ ਸੰਬੰਧਿਤ ਖੇਡ ਨਰਸਰੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ | ਇਸ ਸੰਬੰਧੀ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਬੈਡਮਿੰਟਨ ਖੇਡ ਨਰਸਰੀ ਲਈ ਸਿਧਾਰਥ ਅਰੋੜਾ ਦੀ ਤਾਇਨਾਤੀ ਬਤੌਰ ਬੈਡਮਿੰਟਨ ਕੋਚ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕੋਚ ਵਲੋਂ ਆਪਣਾ ਕੋਚਿੰਗ ਸੈਂਟਰ ਬੈਡਮਿੰਟਨ ਹਾਲ ਰੈੱਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰ ਤੇ ਸ਼ਾਮ ਦੇ ਸਮੇਂ ਚਲਾਇਆ ਜਾ ਰਿਹਾ ਹੈ | ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਖਿਡਾਰੀ ਇਸ ਖੇਡ ਦਾ ਲਾਹਾ ਲੈ ਸਕਦੇ ਹਨ | ਬੈਡਮਿੰਟਨ ਇਕ ਵਧੀਆ ਖੇਡ ਹੈ, ਜਿਸ ਨਾਲ ਸਰੀਰਕ ਤੇ ਮਾਨਸਿਕ ਤਾਕਤ 'ਚ ਸੁਧਾਰ ਆਉਂਦਾ ਹੈ |
ਪਿਛਲੀ ਖ਼ਬਰ ਨਿਸ਼ਾਨ ਅਕੈਡਮੀ ਵਿਖੇ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਪੰਜਾਬ ਪਹਿਲਾ ਅਜਿਹਾ ਸੂਬਾ, ਜਿਥੇ ਭੀਖ ਮੰਗਣ ਵਾਲੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਡੀ. ਐੱਨ. ਏ. ਹੋਵੇਗਾ-ਡਾ. ਬਲਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।