ਮਲੋਟ, 17 ਜੁਲਾਈ (ਪਾਟਿਲ)-ਨਿਸ਼ਾਨ ਅਕੈਡਮੀ ਔਲਖ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਵਸ ਮਨਾਇਆ, ਜਿਸ 'ਚ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਵੱਖੋ-ਵੱਖ ਧਾਰਮਿਕ ਗਤੀਵਿਧੀਆਂ ਕਰਵਾਈਆਂ ਗਈਆਂ | ਪੋ੍ਰਗਰਾਮ ਦੀ ਸ਼ੁਰੂਆਤ ਵਿਚ ਧਾਰਮਿਕ ਸ਼ਬਦ ਕੀਰਤਨ ਤੇ ਅਧਿਆਪਕਾ ਗੁਰਪ੍ਰੀਤ ਕੌਰ ਵਲੋਂ ਇਸ ਦਿਨ ਦੇ ਇਤਿਹਾਸ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ | ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ | ਉਪਰੰਤ ਵਿਦਿਆਰਥੀਆਂ ਨੂੰ ਭਾਈ ਤਾਰੂ ਸਿੰਘ ਜੀ ਦੇ ਇਤਿਹਾਸ ਨਾਲ ਸੰਬੰਧਿਤ ਫ਼ਿਲਮ ਵੀ ਦਿਖਾਈ ਗਈ | ਇਸ ਸੰਬੰਧੀ ਬੱਚਿਆਂ ਨਾਲ ਸਵਾਲ-ਜਵਾਬ ਵੀ ਕੀਤੇ ਗਏ | ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਸਵਾਲਾਂ ਦੇ ਜਵਾਬ ਦਿੱਤੇ | ਇਸ ਮੌਕੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ | ਅਕੈਡਮੀ ਦੇ ਚੇਅਰਮੈਨ ਕਸ਼ਮੀਰ ਸਿੰਘ, ਡਾਇਰੈਕਟਰ ਇਕਓਾਕਾਰ ਸਿੰਘ ਤੇ ਪਿ੍ੰਸੀਪਲ ਹਰਪ੍ਰੀਤ ਕੌਰ ਵਲੋਂ ਇਸ ਸਮਾਗਮ ਦੀ ਵਿਸ਼ੇਸ਼ ਪ੍ਰਸੰਸਾ ਕੀਤੀ ਗਈ |