02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਚੜ੍ਹਦੀ ਕਲਾ ਸਮਾਜ ਸੇਵੀ ਸੰਸਥਾ ਮਲੋਟ ਦੀ ਮੀਟਿੰਗ

ਅਜੀਤ ਡੈਸਕ 18-07-2025
ਮਲੋਟ, 17 ਜੁਲਾਈ (ਪਾਟਿਲ)-ਚੜ੍ਹਦੀ ਕਲਾ ਸਮਾਜ ਸੇਵੀ ਸੰਸਥਾ ਮਲੋਟ ਦੀ ਮੀਟਿੰਗ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਤੇ ਪ੍ਰਧਾਨ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਵਿਸ਼ਵ ਪ੍ਰਸਿੱਧ ਬਾਬਾ ਫੌਜਾ ਸਿੰਘ ਦੌੜਾਕ ਦੀ ਸੜਕ ਹਾਦਸੇ 'ਚ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਡਾ. ਗਿੱਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾਂ ਸ਼ਹੀਦੀ ਦਿਹਾੜੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਗੁਰਤਾਗੱਦੀ ਦਿਵਸ ਸ਼ਤਾਬਦੀ ਨੂੰ ਸਮਰਪਿਤ ਸਾਂਝੀਆਂ ਥਾਵਾਂ 'ਤੇ ਬੂਟੇ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸ਼ਤਾਬਦੀਆਂ ਨੂੰ ਸਮਰਪਿਤ ਚੜ੍ਹਦੀ ਕਲਾ ਸਮਾਜ ਵਲੋਂ ਸਾਰਾ ਸਾਲ ਹਰੇਕ ਮਹੀਨੇ ਦੀ 28, 29 ਤੇ 30 ਤਰੀਕ ਨੂੰ ਸਵੇਰੇ 7 ਤੋਂ 10 ਵਜੇ ਤੱਕ ਹੱਡੀਆਂ ਦੇ ਰੋਗਾਂ ਦਾ ਬਿਲਕੁਲ ਮੁਫ਼ਤ ਕੈਂਪ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਤੋਂ ਇਲਾਵਾ ਮੀਟਿੰਗ ਦੌਰਾਨ ਮਲੋਟ 'ਚ ਸਰਕਾਰੀ ਬੱਸ ਅੱਡਾ ਬਣਾਉਣ, ਹੱਡਾਰੋੜੀ ਦਾ ਪ੍ਰਬੰਧ ਕਰਨ ਤੇ ਸ੍ਰੀ ਗੁਰੂ ਨਾਨਕ ਦੇਵ ਚੌਕ ਨੂੰ ਅਤਿ ਸੁੰਦਰ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ | ਇਸ ਮੌਕੇ ਪ੍ਰਧਾਨ ਸਵਰਨ ਸਿੰਘ, ਜਨਰਲ ਸਕੱਤਰ ਹਰਭਜਨ ਸਿੰਘ, ਚੇਅਰਮੈਨ ਮਹਿਮਾ ਸਿੰਘ, ਖ਼ਜ਼ਾਨਚੀ ਮਾਸਟਰ ਹਰਜਿੰਦਰ ਸਿੰਘ, ਸਰਪ੍ਰਸਤ ਡਾ. ਸੁਖਦੇਵ ਸਿੰਘ ਗਿੱਲ, ਪਰਮਜੀਤ ਸਿੰਘ, ਮਾਸਟਰ ਬਲਦੇਵ ਸਿੰਘ ਸਾਹੀਵਾਲ, ਯਾਦਵਿੰਦਰ ਸਿੰਘ, ਸਰਦੂਲ ਸਿੰਘ, ਜਸਵਿੰਦਰ ਸਿੰਘ ਵਾਲੀਆ, ਹਰਜਿੰਦਰ ਸਿੰਘ ਬਰਾੜ, ਕੁਲਵੰਤ ਸਿੰਘ, ਸਰੂਪ ਸਿੰਘ, ਤੁਲਸਾ ਸਿੰਘ ਆਦਿ ਸਮੂਹ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਅਧਿਆਪਕਾਂ ਦਾ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਨਿਸ਼ਾਨ ਅਕੈਡਮੀ ਵਿਖੇ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।