02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਦਾ ਹਾਂ-ਪੱਖੀ ਹੁੰਗਾਰਾ ਜ਼ਰੂਰੀ-ਕੈਬਨਿਟ ਮੰਤਰੀ ਖੁੱਡੀਆਂ

ਅਜੀਤ ਡੈਸਕ 18-07-2025
ਲੰਬੀ, 17 ਜੁਲਾਈ (ਮੇਵਾ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੇ ਹਲਕਾ ਲੰਬੀ ਦੇ ਪਿੰਡ ਬਣਵਾਲਾ ਅਨੂੰਕਾ, ਮਿੱਡੂਖੇੜਾ ਆਦਿ 'ਚ ਨਸ਼ਾ ਮੁਕਤੀ ਯਾਤਰਾ ਦੌਰਾਨ ਜਾਗਰੂਕਤਾ ਪ੍ਰੋਗਰਾਮਾਂ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਦਾ ਹਾਂ-ਪੱਖੀ ਹੁੰਗਾਰਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਮਕਸਦ ਵੀ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮੂਹ ਸਮਾਜ ਦੀ ਭਾਗੀਦਾਰੀ ਨੂੰ ਉਤਸਾਹਿਤ ਕਰਨਾ ਹੈ | ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਬਚਾਉਣ ਤੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਉਠਾਉਣ ਦੀ ਅਪੀਲ ਕੀਤੀ | ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂ, ਸਰਪੰਚਾਂ ਤੇ ਵੱਡੀ ਗਿਣਤੀ ਵਿਚ ਨੌਜਵਾਨਾਂ ਸਮੇਤ ਸਮੂਹ ਪਿੰਡ ਵਾਸੀਆਂ ਨੇ ਸਹੁੰ ਚੁੱਕੀ ਕਿ ਉਹ ਨਸ਼ਿਆਂ ਦੇ ਵਿਰੁੱਧ ਇਸ ਜੰਗ 'ਚ ਸਰਕਾਰ ਦਾ ਪੂਰਨ ਸਹਿਯੋਗ ਦੇਣਗੇ | ਇਸ ਮੌਕੇ ਯੂਥ ਆਗੂ ਅਮੀਤ ਸਿੰਘ ਖੁੱਡੀਆਂ, ਡਾ. ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ, ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ, ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਇੰਚਾਰਜ ਮਨਵੀਰ ਸਿੰਘ ਖੁੱਡੀਆਂ ਤੋਂ ਇਲਾਵਾ ਹਲਕਾ ਲੰਬੀ ਮੋਰਚੇ ਦੇ ਇੰਚਾਰਜ ਪਰਮਪਾਲ ਸਿੰਘ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਗੁਰਬਾਜ ਸਿੰਘ ਖੁੱਡੀਆਂ, ਡੀ. ਐੱਸ. ਪੀ. ਲੰਬੀ ਜਸਪਾਲ ਸਿੰਘ ਧਾਲੀਵਾਲ, ਰਾਕੇਸ਼ ਬਿਸ਼ਨੋਈ ਬੀ. ਡੀ. ਪੀ. ਓ., ਗੁਰਬਾਜ ਸਿੰਘ ਵਣਵਾਲਾ, ਰਛਪਾਲ ਸਿੰਘ ਚੇਅਰਮੈਨ, ਗੁਰਮੇਲ ਸਿੰਘ ਸਰਪੰਚ, ਸਰਬਜੀਤ ਸਿੰਘ ਮਿੱਡੂਖੇੜਾ, ਬਾਬਾ ਬਲਕਾਰ ਸਿੰਘ, ਮਾਸਟਰ ਰਾਮ ਸਿੰਘ, ਗੁਰਭਜਨ ਸਿੰਘ, ਨਿਰਮਲ ਸਿੰਘ, ਜਸਵਿੰਦਰ ਸਿੰਘ ਮਿੱਡੂਖੇੜਾ, ਮਲਕੀਤ ਸਿੰਘ ਸਰਪੰਚ ਮਿੱਡੂਖੇੜਾ, ਸਰਪੰਚ ਪਰਮਪ੍ਰੀਤ ਸਿੰਘ ਭਾਗੂ, ਸਾਬਕਾ ਸਰਪੰਚ ਜਸਵਿੰਦਰ ਸਿੰਘ, ਰਾਜਾ ਮਾਹੂਆਣਾ, ਨਾਨਕਦੀਪ ਸਿੰਘ, ਤਰਸੇਮ ਸਿੰਘ, ਬਿੱਟੂ ਸਿੰਘ ਸਾਬਕਾ ਸਰਪੰਚ ਮਿੱਡੂਖੇੜਾ, ਬੱਬੂ ਨੰਬਰਦਾਰ, ਗੁਰਿੰਦਰ ਸਿੰਘ ਐੱਸ. ਐੱਚ. ਓ. ਲੰਬੀ, ਰੂਪ ਪ੍ਰਧਾਨ, ਰਾਜ ਮੈਂਬਰ, ਮੰਗਾ ਸਿੰਘ ਨੰਬਰਦਾਰ, ਐੱਸ. ਐੱਚ. ਓ. ਕਿੱਲਿਆਂਵਾਲੀ ਕਰਮਜੀਤ ਕੌਰ ਤੇ ਹੋਰਨਾਂ ਪਿੰਡਾਂ ਦੀਆਂ ਪੰਚਾਇਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪਾਵਰਕਾਮ ਦੇ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਐਕਸੀਅਨ ਖ਼ਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਅਧਿਆਪਕਾਂ ਦਾ ਸਿਖਲਾਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।