01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਪਾਵਰਕਾਮ ਦੇ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਐਕਸੀਅਨ ਖ਼ਿਲਾਫ਼ ਨਾਅਰੇਬਾਜ਼ੀ

ਅਜੀਤ ਡੈਸਕ 18-07-2025
ਗਿੱਦੜਬਾਹਾ, 17 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਪਾਵਰਕਾਮ ਮੰਡਲ ਗਿੱਦੜਬਾਹਾ ਦੇ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਹੱਕੀ ਮੰਗਾਂ ਦੇ ਸੰਬੰਧ 'ਚ ਮੰਡਲ ਪ੍ਰਧਾਨ ਸ਼ਮਸ਼ੇਰ ਸਿੰਘ ਦੀ ਅਗਵਾਈ ਵਿਚ ਐਕਸੀਅਨ ਗਿੱਦੜਬਾਹਾ ਖ਼ਿਲਾਫ਼ ਮੋਰਚਾ ਖੋਲਦਿਆਂ ਰੋਸ ਧਰਨਾ ਦਿੱਤਾ ਗਿਆ | ਮੁਲਾਜ਼ਮਾ ਵਲੋਂ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਅਧਿਕਾਰੀ ਵਲੋਂ ਮੰਗਾਂ ਮੰਨਣ ਦੀ ਬਜਾਏ ਟਾਲ-ਮਟੋਲ ਵਾਲੀ ਨੀਤੀ ਅਪਣਾਈ ਹੋਈ ਹੈ | ਡਵੀਜ਼ਨ ਆਗੂ ਮੇਘਰਾਜ ਬੁੱਟਰ ਨੇ ਕਿਹਾ ਕਿ ਸਰਕਾਰ ਦੀਆਂ ਸਪੱਸ਼ਟ ਹਦਾਇਤਾਂ ਮੁਤਾਬਕ ਅਪ੍ਰੈਲ ਮਹੀਨੇ ਤੋਂ ਉਨ੍ਹਾਂ ਦਾ ਬਣਦਾ ਲੱਖਾਂ ਰੁਪਏ ਦਾ ਏਰੀਅਰ ਤੇ ਲੀਵ ਐਂਡ ਕੈਸ਼ ਪੇਮੈਂਟ ਦੇ ਏਰੀਅਰ ਤੋਂ ਇਲਾਵਾ ਹੋਰ ਕਈ ਛੋਟੇ-ਛੋਟੇ ਬਿੱਲ ਬਿਨਾਂ ਵਜ੍ਹਾ ਦਫ਼ਤਰ ਵਲੋਂ ਲਟਕਾਏ ਜਾ ਰਹੇ ਹਨ, ਜਿਸ ਕਰਕੇ ਸੇਵਾ ਮੁਕਤ ਮੁਲਾਜ਼ਮਾਂ 'ਚ ਬੇਚੈਨੀ ਪਾਈ ਜਾ ਰਹੀ ਹੈ | ਕਈ ਵਾਰ ਅਧਿਕਾਰੀ ਦੇ ਧਿਆਨ 'ਚ ਲਿਆਉਣ ਦੇ ਬਾਵਜੂਦ ਉਨ੍ਹਾਂ ਦੇ ਕੰਨ 'ਤੇ ਜੂੰਅ ਨਹੀਂ ਸਰਕ ਰਹੀ | ਇਸ ਲਈ ਉਨ੍ਹਾਂ ਵਲੋਂ ਸੰਕੇਤਕ ਰੋਸ ਮੁਜ਼ਾਹਰਾ ਕੀਤਾ ਗਿਆ ਹੈ | ਇਸ ਸੰਬੰਧੀ ਉਨ੍ਹਾਂ ਵਲੋਂ ਸਥਾਨਕ ਐੱਸ. ਡੀ. ਐੱਮ. ਜਸਪਾਲ ਸਿੰਘ ਬਰਾੜ ਦੇ ਮਾਮਲਾ ਧਿਆਨ 'ਚ ਲਿਆਂਦਾ ਗਿਆ ਤਾਂ ਉਨ੍ਹਾਂ ਐਕਸੀਅਨ ਤੇ ਲੇਖਾਕਾਰ ਨਾਲ ਗੱਲਬਾਤ ਕਰਕੇ ਸੱਤ ਦਿਨਾਂ 'ਚ ਮਾਮਲਾ ਹੱਲ ਕਰਨ ਦਾ ਵਿਸ਼ਵਾਸ ਦਿੱਤਾ ਹੈ | ਆਗੂਆਂ ਨੇ ਕਿਹਾ ਕਿ ਉਹ ਐੱਸ. ਡੀ. ਐੱਮ. ਵਲੋਂ ਦਿੱਤੇ ਗਏ ਭਰੋੋਸੇ ਅਨੁਸਾਰ ਸੱਤ ਦਿਨ ਉਡੀਕ ਕਰਨਗੇ ਤੇ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਨ੍ਹਾਂ ਵਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ ਅਤੇ ਇਸ ਦਾ ਜੋ ਵੀ ਨੁਕਸਾਨ ਹੋਵੇਗਾ, ਉਹ ਸੰਬੰਧਿਤ ਕਰਮਚਾਰੀ ਜ਼ਿੰਮੇਵਾਰ ਹੋਣਗੇ | ਇਸ ਮੌਕੇ ਹਰਜੀਤ ਸਿੰਘ ਗੂੜ੍ਹੀ ਸੰਘਰ, ਹਰਬੰਸ ਸਿੰਘ, ਜਰਨੈਲ ਸਿੰਘ ਤੋਂ ਇਲਾਵਾ ਡਵੀਜ਼ਨ ਦੇ ਸਾਰੇ ਹੀ ਮੁਲਾਜ਼ਮ ਹਾਜ਼ਰ ਸਨ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਨੇ 45 ਦਿਵਿਆਂਗਜਨਾਂ ਨੂੰ 23 ਲੱਖ ਦੀ ਲਾਗਤ ਵਾਲੇ ਸਹਾਇਤਾ ਉਪਕਰਨ ਵੰਡੇ ਅਗਲੀ ਖ਼ਬਰ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਦਾ ਹਾਂ-ਪੱਖੀ ਹੁੰਗਾਰਾ ਜ਼ਰੂਰੀ-ਕੈਬਨਿਟ ਮੰਤਰੀ ਖੁੱਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।