01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅਧਿਆਪਕਾਂ ਦੀ ਟ੍ਰੇਨਿੰਗ ਲਗਾਈ

ਅਜੀਤ ਡੈਸਕ 18-07-2025
ਲੰਬੀ, 17 ਜੁਲਾਈ (ਮੇਵਾ ਸਿੰਘ)-ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਿੱਖਿਆ ਵਿਭਾਗ ਵਲੋਂ ਵਿਸ਼ਾ ਵਸਤੂ ਵਿਚ ਸ਼ਾਮਿਲ ਕਰਦੇ ਹੋਏ ਅਧਿਆਪਕਾਂ ਦੀ ਦੋ ਰੋਜ਼ਾ ਟ੍ਰੇਨਿੰਗ ਲੰਬੀ ਬਲਾਕ ਦੇ ਅਧਿਆਪਕਾਂ ਵਾਸਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੁੱਲਖੁਰਾਣਾ ਵਿਖੇ ਲਗਾਈ ਗਈ | ਇਸ ਮੌਕੇ ਬਲਾਕ ਰਿਸੋਰਸ ਪਰਸਨ ਰਜਿੰਦਰ ਸੇਠੀ ਤੇ ਚੰਦਰ ਮੋਹਨ ਦੁਆਰਾ ਬਲਾਕ ਦੇ ਸਕੂਲਾਂ ਦੇ ਮਾਸਟਰ ਕੇਡਰ ਤੇ ਲੈਕਚਰਾਰ ਕੇਡਰ ਦੇ ਇਕ-ਇਕ ਅਧਿਆਪਕ ਨੂੰ ਇਸ ਮੁਹਿੰਮ ਲਈ ਬਤੌਰ ਨੋਡਲ ਟ੍ਰੇਨਿੰਗ ਦਿੱਤੀ ਗਈ | ਇਸ ਮੌਕੇ ਮਾਹਿਰਾਂ ਵਲੋਂ ਅਧਿਆਪਕਾਂ ਨੂੰ ਬਤੌਰ ਵਿਸ਼ਾ ਉਨ੍ਹਾਂ ਦੁਆਰਾ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਬਰੀਕੀ ਨਾਲ ਦੱਸਿਆ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਮੋਂਗਾ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੁਹਿੰਮ ਸਰਕਾਰ ਵਲੋਂ ਲੋਕ ਹਿੱਤ 'ਚ ਇਕ ਸ਼ਲਾਘਾਯੋਗ ਕਦਮ ਹੈ | ਬਲਾਕ ਨੋਡਲ ਅਫ਼ਸਰ ਪਿ੍ੰ. ਓਨਮਦੀਪ ਸਿੰਘ ਨੇ ਅਧਿਆਪਕਾਂ ਵਲੋਂ ਟ੍ਰੇਨਿੰਗ 'ਚ ਰੁਚੀ ਨਾਲ ਭਾਗ ਲੈਣ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸਿੱਖਿਆ ਵਿਭਾਗ ਦੀ ਸਮੂਹ ਟੀਮ ਇਸ ਨਸ਼ਿਆਂ ਵਿਰੁੱਧ ਯੱੁਧ ਵਿਚ ਆਪਣੇ ਯੋਗਦਾਨ ਲਈ ਤਿਆਰ ਹੈ | ਇਸ ਮੌਕੇ ਪਿ੍ੰ. ਬਿਮਲਾ ਰਾਣੀ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਸੋਨੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਰੀ ਬਾਰਿਸ਼ ਕਾਰਨ ਕਿਸਾਨ ਦਾ ਪਸ਼ੂਆਂ ਵਾਲਾ ਸ਼ੈੱਡ ਡਿੱਗਿਆ ਅਗਲੀ ਖ਼ਬਰ ਨਿਸ਼ਾਨ ਅਕੈਡਮੀ ਵਿਖੇ ਅੰਤਰਰਾਸ਼ਟਰੀ ਜਸਟਿਸ (ਨਿਆਂ) ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।