30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 13 ਅਗਸਤ ਨੂੰ -ਡਿਪਟੀ ਡਾਇਰੈਕਟਰ ਡੇਅਰੀ

ਅਜੀਤ ਡੈਸਕ 19-07-2025
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉਦਮ ਸਿਖਲਾਈ ਕੋਰਸ 18 ਅਗਸਤ ਨੂੰ ਪੰਜਾਬ ਵਿਚ ਅਲੱਗ-ਅਲੱਗ ਡੇਅਰੀ ਟ੍ਰੇਨਿੰਗ ਸੈਂਟਰਾਂ 'ਤੇ ਚਲਾਇਆ ਜਾ ਰਿਹਾ ਹੈ, ਜਿਸ ਦੀ ਕੌਂਸਲਿੰਗ 13 ਅਗਸਤ ਨੂੰ ਰੱਖੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਮੁਕਤਸਰ ਸਾਹਿਬ ਗੁਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਦੁੱਧ ਤੋਂ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਪਸ਼ੂ ਪ੍ਰਬੰਧਨ ਪ੍ਰੈਕਟੀਕਲ ਤੇ ਸੰਤੁਲਤ ਪਸ਼ੂ ਖ਼ੁਰਾਕ ਸੰਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ ਅਤੇ ਹਰਿਆਣਾ ਤੇ ਰਾਜਸਥਾਨ ਦੇ ਚਾਹਵਾਨ ਡੇਅਰੀ ਫਾਰਮਰ 13 ਅਗਸਤ ਨੂੰ ਮੈਟਿ੍ਕ ਦਾ ਸਰਟੀਫ਼ਿਕੇਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਇਜ਼ ਫ਼ੋਟੋ ਲੈਕੇ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ ਅਬੁੱਲਖੁਰਾਣਾ ਤਹਿਸੀਲ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੌਂਸਲਿੰਗ ਲਈ ਹਾਜ਼ਰ ਹੋਣ | ਇਸ ਸੰਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਸੰਬੰੰਧਿਤ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਜਾਂ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ ਅਬੁੱਲਖੁਰਾਣਾ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ |

ਪਿਛਲੀ ਖ਼ਬਰ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਕਈ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ <br/> ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਬੱਚਿਆਂ ਦੇ ਬਲੱਡ ਗਰੁੱਪ ਕੀਤੇ ਚੈੱਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।