ਮਲੋਟ, 18 ਜੁਲਾਈ (ਪਾਟਿਲ)-ਗੌਰਮਿੰਟ ਟੀਚਰਜ਼ ਯੂਨੀਅਨ ਦੇ ਪ੍ਰਧਾਨ ਮਨੋਹਰ ਲਾਲ ਸ਼ਰਮਾ, ਸਕੱਤਰ ਮਨਜੀਤ ਸਿੰਘ ਥਾਂਦੇਵਾਲਾ, ਮੀਤ ਪ੍ਰਧਾਨ ਬਲਦੇਵ ਸਿੰਘ ਸਾਹੀਵਾਲ, ਪ੍ਰੈੱਸ ਸਕੱਤਰ ਪਰਮਜੀਤ ਸਿੰਘ ਨੇ ਐੱਸ. ਐੱਮ. ਸੀ. ਕਮੇਟੀਆਂ ਨੂੰ ਲੈ ਕੇ ਸਕੂਲਾਂ ਵਿਚ ਵਧ ਰਹੀ ਸਿਆਸੀ ਦਖ਼ਲਅੰਦਾਜ਼ੀ ਤੇ ਝਗੜਿਆਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਸਕੂਲ 'ਚ ਪੜ੍ਹਾਈ ਦਾ ਮਾਹੌਲ ਵਿਗੜਦਾ ਹੈ | ਅਧਿਆਪਕ ਆਗੂਆਂ ਨੇ ਪਿਛਲੇ ਦਿਨੀਂ ਵਾਪਰੀਆਂ ਅਜਿਹੀਆਂ ਘਟਨਾਵਾਂ ਦੀ ਨਿਖੇਧੀ ਕਰਦਿਆਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਪੰਜਾਬ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਾਰਥਿਕ ਕਦਮ ਚੁੱਕਣ ਦੀ ਮੰਗ ਕੀਤੀ |