ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸੀ. ਐੱਸ. ਸੀ. (ਕਾਮਨ ਸਰਵਿਸ ਸੈਂਟਰ) ਅਧੀਨ ਈ-ਗਵਰਨੈਂਸ ਸਰਵਿਸ ਇੰਡੀਆ ਲਿਮਟਿਡ ਅਧੀਨ ਸੀ. ਐੱਸ. ਸੀ. ਅਕੈਡਮੀ ਦੁਆਰਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਪਿਛਲੇ ਅੱਠ ਸਾਲ ਤੋਂ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਅਕੈਡਮੀ ਦੇ ਡਾਇਰੈਕਟਰ ਨਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸੀ. ਐੱਸ. ਸੀ. ਦਿਵਸ ਨੂੰ ਲੈ ਕੇ ਅਕੈਡਮੀ ਦੁਆਰਾ ਸਥਾਨਕ ਕੋਟਕਪੂਰਾ ਰੋਡ ਸਥਿਤ ਦੇਸ਼ ਭਗਤ ਗਲੋਬਲ ਸਕੂਲ ਵਿਚ ਵਾਤਾਵਰਨ ਦੀ ਸਾਂਭ-ਸੰਭਾਲ ਲਈ ਬੂਟੇ ਲਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸੀ. ਐੱਸ. ਸੀ. ਅਧੀਨ ਇਹ ਅਕੈਡਮੀ ਇਲੈਕਟਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲਾ ਭਾਰਤ ਸਰਕਾਰ ਸੇਵਾਵਾਂ ਪ੍ਰਦਾਨ ਕਰਦੀ ਹੈ | ਉਨ੍ਹਾਂ ਦੱਸਿਆ ਕਿ ਸੀ. ਐੱਸ. ਸੀ. ਦਿਵਸ ਨੂੰ ਲੈ ਕੇ ਸਰਕਾਰ ਦੁਆਰਾ ਨੌਜਵਾਨ ਲੜਕੇ-ਲੜਕੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕਈ ਆਧੁਨਿਕ ਤਕਨੀਕ ਨਾਲ ਜੁੜੇ ਕੋਰਸ ਮੁਫ਼ਤ ਕਰਵਾਏ ਜਾ ਰਹੇ ਹਨ | ਇਸੇ ਲੜੀ ਤਹਿਤ ਜ਼ਿਲ੍ਹੇ ਅੰਦਰ ਅਕੈਡਮੀ ਦੁਆਰਾ 500 ਨੌਜਵਾਨ ਲੜਕੇ-ਲੜਕੀਆਂ ਜਿਨ੍ਹਾਂ ਦੀ ਉਮਰ 14 ਤੋਂ 29 ਸਾਲ ਹੈ, ਉਨ੍ਹਾਂ ਨੂੰ ਮੁਫ਼ਤ ਆਰਟੀਫਿਸ਼ਅਲ ਇੰਟੈਲੀਜੈਂਸ (ਏ. ਆਈ.) ਦਾ ਕੋਰਸ ਕਰਵਾਇਆ ਜਾ ਰਿਹਾ ਹੈ |