30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅਧਿਆਪਕਾਂ ਦਾ ਦੋ ਰੋਜ਼ਾ ਜਾਗਰੂਕਤਾ ਸੈਮੀਨਾਰ ਸਮਾਪਤ

ਅਜੀਤ ਡੈਸਕ 19-07-2025
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਸੰਬੰਧੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਨਸ਼ਾ ਵਿਰੋਧੀ ਜਾਗਰੂਕਤਾ ਟ੍ਰੇਨਿੰਗਾਂ ਦਾ ਪ੍ਰਬੰਧ ਕੀਤਾ, ਤਾਂ ਜੋ ਅਧਿਆਪਕ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਕੇ ਨਸ਼ਿਆਂ ਤੋਂ ਬਚਾ ਸਕਣ | ਇਸ ਸੰਬੰਧ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਅਧਿਆਪਕਾਂ ਦਾ ਦੋ ਦਿਨਾਂ ਟ੍ਰੇਨਿੰਗ ਸੈਮੀਨਾਰ ਲਗਾਇਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰਿਸੋਰਸ ਪਰਸਨ ਗੁਰਮੇਲ ਸਿੰਘ ਸਾਗੂ ਨੇ ਦੱਸਿਆ ਕਿ ਇਸ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਮੋਂਗਾ ਨੇ ਸ਼ਮੂਲੀਅਤ ਕਰਦੇ ਹੋਏ ਅਧਿਆਪਕਾਂ ਨੂੰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੁਮਾਰ ਸੋਨੀ ਨੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੁਰਜ਼ੋਰ ਹੰਭਲਾ ਮਾਰਨ ਲਈ ਅਧਿਆਪਕਾਂ ਨੂੰ ਅਪੀਲ ਕੀਤੀ | ਇਸ ਟ੍ਰੇਨਿੰਗ ਪ੍ਰੋਗਰਾਮਾਂ 'ਚ ਪਿ੍ੰਸੀਪਲ ਸੁਭਾਸ਼ ਝਾਂਬ, ਬਿਮਲਾ ਰਾਣੀ, ਗੁਰਬਿੰਦਰਪਾਲ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ | ਇਸ ਮੌਕੇ ਬਲਾਕ ਰਿਸੋਰਸ ਪਰਸਨ ਵਰਿੰਦਰਜੀਤ ਸਿੰਘ ਬਿੱਟਾ, ਮਨਪ੍ਰੀਤ ਸਿੰਘ ਬੇਦੀ, ਦਵਿੰਦਰ ਸਿੰਘ, ਰਾਹੁਲ ਗੋਇਲ, ਰੁਪਿੰਦਰ ਸਿੰਘ, ਰਾਜਿੰਦਰ ਮੋਹਨ, ਅਜੇ ਗਰੋਵਰ, ਮਹਿਮਾ ਸਿੰਘ, ਗੁਰਦੀਪ ਸਿੰਘ, ਕਮਲਜੀਤ ਸਿੰਘ, ਜਗਸੀਰ ਸਿੰਘ ਅਤੇ ਜਗਜੀਤ ਸਿੰਘ ਨੇ ਜ਼ਿਲ੍ਹੇ ਦੇ ਵੱਖ-ਵੱਖ ਟ੍ਰੇਨਿੰਗ ਸਿਖਲਾਈ ਸੈਮੀਨਾਰਾਂ 'ਚ ਜ਼ਿਲ੍ਹੇ ਦੇ ਅਧਿਆਪਕਾਂ ਨਾਲ ਨਸ਼ਿਆਂ ਦੇ ਮਾਰੂ ਪ੍ਰਭਾਵਾਂ, ਨਸ਼ਾ ਪੀੜਤ ਦੇ ਪਰਿਵਾਰ ਤੇ ਸਮਾਜ 'ਤੇ ਪੈਣ ਵਾਲੇ ਭਵਿੱਖ ਦੇ ਅਸਰਾਂ ਸੰਬੰਧੀ ਵਿਸਥਾਰਪੂਰਵਕ ਚਰਚਾ ਕੀਤੀ | ਪ੍ਰਾਜੈਕਟਰ ਦੀ ਮਦਦ ਨਾਲ ਚਿੱਟਾ ਛੱਡਣ ਉਪਰੰਤ ਮੁੱਖ ਧਾਰਾ 'ਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਦੀ ਆਪ ਬੀਤੀ ਵੀ ਅਧਿਆਪਕਾਂ ਨਾਲ ਸਾਂਝੀ ਕੀਤੀ ਗਈ | ਇਨ੍ਹਾਂ ਸੈਮੀਨਾਰਾਂ ਵਿਚ ਡਾ. ਸੁਨੀਲ ਬਾਂਸਲ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਰਿਸ਼ੀ ਮੈਡੀਕਲ ਅਫ਼ਸਰ, ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤੇ ਪਰਵਿੰਦਰ ਸਿੰਘ ਸਾਇਕਾਲੋਜਿਸਟ ਸ਼ਾਮਿਲ ਹੋਏ ਅਤੇ ਅਧਿਆਪਕਾਂ ਨੂੰ ਨਸ਼ਿਆਂ ਤੇ ਨਸ਼ਾ ਵਿਰੋਧੀ ਮੁਹਿੰਮ ਬਾਰੇ ਜਾਣਕਾਰੀ ਦਿੱਤੀ |
ਪਿਛਲੀ ਖ਼ਬਰ ਮਿਡ-ਡੇ-ਮੀਲ ਸਕੀਮ ਅਧੀਨ ਕੁੱਕ ਕਮ ਹੈਲਪਰ ਦੀ ਵਰਕਸ਼ਾਪ ਮੁਕੰਮਲ <br/> ਅਗਲੀ ਖ਼ਬਰ ਸੀ. ਐੱਸ. ਸੀ. ਅਕੈਡਮੀ ਦੁਆਰਾ ਜ਼ਿਲ੍ਹੇ ਅੰਦਰ ਸੇਵਾਵਾਂ ਜਾਰੀ-ਸੰਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।