30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਪੰਜਾਬ 'ਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਸੂਬਾ ਸਰਕਾਰ ਵਚਨਬੱਧ-ਗੁਰਮੀਤ ਸਿੰਘ ਖੁੱਡੀਆਂ <br/>

ਪਿੰਡ ਥਰਾਜਵਾਲਾ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਰਵਾਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸੰਬੋਧਨ ਕਰਦੇ ਹੋਏ | (ਸੱਜੇ) ਆਰ. ਓ. ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ | ਤਸਵੀਰਾਂ : ਸ਼ਿਵਰਾਜ ਸਿੰਘ ਬਰਾੜ <br/> 19-07-2025
ਗਿੱਦੜਬਾਹਾ, 18 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਨਸ਼ੇ ਸਾਡੇ ਸਮਾਜ ਲਈ ਇਕ ਕਲੰਕ ਹਨ | ਸੂਬਾ ਸਰਕਾਰ ਇਨ੍ਹਾਂ ਮਾਰੂ ਨਸ਼ਿਆਂ ਨੂੰ ਜੜੋ੍ਹ ਖ਼ਤਮ ਕਰਨ ਲਈ ਵਚਨਬੱਧ ਹੈ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਉਹ ਅੱਜ ਪਿੰਡ ਥਰਾਜਵਾਲਾ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਰੱਖੇ ਗਏ ਸਮਾਗਮ ਵਿਚ ਹਿੱਸਾ ਲੈਣ ਲਈ ਆਏ ਸਨ | ਇਸ ਤੋਂ ਪਹਿਲਾਂ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਡੇ ਨੌਜਵਾਨ ਨਸ਼ਿਆਂ 'ਚ ਫਸ ਰਹੇ ਹਨ, ਜੋ ਕਿ ਇਕ ਵੱਡਾ ਚਿੰਤਾ ਦਾ ਵਿਸ਼ਾ ਹੈ | ਨਸ਼ੇ ਸਾਡੀ ਆਉਣ ਵਾਲੀ ਪੀੜ੍ਹੀ ਲਈ ਵੀ ਨੁਕਸਾਨਦਾਇਕ ਹਨ | ਇਨ੍ਹਾਂ ਨਸ਼ਿਆਂ ਨੇ ਸਾਡੀ ਜਵਾਨੀ ਦੀ ਬਰਬਾਦੀ ਦੇ ਨਾਲ-ਨਾਲ ਘਰਾਂ ਦੀ ਆਰਥਿਕ ਹਾਲਤ ਡਾਵਾਂਡੋਲ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਇਕ ਤਹੱਈਆ ਕੀਤਾ ਹੈ ਕਿ ਪੰਜਾਬ 'ਚੋਂ ਨਸ਼ਿਆਂ ਨੂੰ ਖ਼ਤਮ ਕੀਤਾ ਜਾਵੇ | ਇਹ ਤਾਂ ਹੀ ਸੰਭਵ ਹੋ ਸਕਦਾ ਹੈ, ਜੇਕਰ ਅਸੀਂ ਸਾਰੇ ਇਕੱਠੇ ਹੋ ਕਿ ਹੰਭਲਾ ਮਾਰੀਏ ਅਤੇ ਸਰਕਾਰ ਦਾ ਸਾਥ ਦਈਏ | ਜਿਹੜਾ ਨੌਜਵਾਨ ਨਸ਼ਾ ਕਰਦਾ ਹੈ, ਉਸ ਨੂੰ ਸਮਝਾ ਕੇ ਉਸ ਦਾ ਇਲਾਜ ਕਰਵਾਇਆ ਜਾਵੇ | ਸਰਕਾਰੀ ਹਸਪਤਾਲਾਂ ਵਿਚ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ | ਜਿਹੜੇ ਲੋਕ ਨਸ਼ਾ ਵੇਚਦੇ ਹਨ, ਉਨ੍ਹਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ ਤੇ ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਕੋਈ ਵੀ ਉਸ ਦੀ ਮਦਦ ਨਾ ਕਰੇ | ਕੋਈ ਵੀ ਵਿਅਕਤੀ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਪੁਲਿਸ ਨੂੰ ਦੇ ਸਕਦਾ ਹੈ ਤੇ ਉਸ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ | ਸ. ਖੁੱਡੀਆਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵੱਲ ਆਪਣਾ ਧਿਆਨ ਦੇਣ | ਸਰਕਾਰ ਵਲੋਂ ਪਿੰਡ-ਪਿੰਡ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ | ਇਸ ਮੌਕੇ ਸ. ਖੁੱਡੀਆਂ ਨੇ ਪਿੰਡ ਵਾਸੀਆਂ ਨੂੰ ਸਾਫ਼ ਪਾਣੀ ਮੁਹੱਈਆ ਕਰਨ ਲਈ ਆਰ. ਓ. ਦਾ ਵੀ ਉਦਘਾਟਨ ਕਰਨ ਤੋਂ ਇਲਾਵਾ ਛੱਪੜ ਦੇ ਨਵੀਨੀਕਰਨ, ਪੰਚਾਇਤ ਘਰ ਤੇ ਆਂਗਣਵਾੜੀ ਲਈ ਇਕ ਕਰੋੜ ਦੇਣ ਦਾ ਐਲਾਨ ਕੀਤਾ | ਇਸ ਮੌਕੇ ਸਰਪੰਚ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਗ ਗੁਰਦਿੱਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਵੀਰ ਸਿੰਘ ਗਿੱਲ, ਬੀ. ਡੀ. ਪੀ. ਓ. ਰਾਕੇਸ਼ ਬਿਸ਼ਨੋਈ, ਗੁਰਵਿੰਦਰ ਸਿੰਘ ਮੁਖੀ ਥਾਣਾ ਲੰਬੀ, ਖ਼ੁਸ਼ਵੀਰ ਸਿੰਘ ਸਹਿਣਖੇੜਾ ਜ਼ਿਲ੍ਹਾ ਯੂਥ ਪ੍ਰਧਾਨ, ਪਰਮਪਾਲ ਸਿੰਘ ਪੰਨੀਵਾਲਾ, ਰਾਜਾ ਭੀਟੀਵਾਲਾ, ਪ੍ਰਗਟ ਸਿੰਘ, ਰਾਜਾ ਸਿੰਘ ਮਾਹੂਆਣਾ, ਰਛਪਾਲ ਸਿੰਘ, ਰਣਜੀਤ ਕੌਰ, ਦਰਸ਼ਨ ਸਿੰਘ ਰਾਜਾ, ਕੁਲਵਿੰਦਰ ਸਿੰਘ, ਸੀਨੀਅਰ ਆਗੂ ਲੱਖਾ ਸਿੰਘ ਸਮਾਜੀ, ਗੁਰਬਾਜ ਸਿੰਘ ਪੀ. ਏ., ਭੋਲਾ ਸਿੰਘ ਸਿੱਧੂ ਪੰਚ, ਸ਼ਿਵਰਾਜ ਸਿੰਘ, ਰਛਪਾਲ ਸਿੰਘ, ਅੰਗਰੇਜ਼ ਸਿੰਘ, ਮਨਪ੍ਰੀਤ ਸਿੰਘ ਪੋਪੀ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ |

ਪਿਛਲੀ ਖ਼ਬਰ ਡੀ. ਆਈ. ਜੀ. ਨਵੀਨ ਸੈਣੀ ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ <br/> ਅਗਲੀ ਖ਼ਬਰ ਲਾਈਨਜ਼ ਕਲੱਬ (ਦੀ ਰੇਡੀਐਂਟ) ਨੇ ਸਕੂਲ ਵਿਚ ਬੂਟੇ ਲਗਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।