ਜੈਤੋ, 18 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)-ਫਰੀਡਮ ਫਾਈਟਰ ਮਾਸਟਰ ਕਰਤਾ ਰਾਮ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੇ ਵਿਦਿਆਰਥੀਆਂ ਨੂੰ ਸਾਲਾਨਾ ਪ੍ਰੀਖਿਆਵਾਂ 'ਚੋਂ ਚੰਗੇ ਅੰਕ ਪ੍ਰਾਪਤ ਕਰਨ ਤੇ ਸਮਾਜ ਸੇਵੀ ਸੁਖਦੇਵ ਸਿੰਘ ਮਿੱਤਲ ਉਨ੍ਹਾਂ ਦੀ ਧਰਮ ਪਤਨੀ ਪ੍ਰਵੀਨ ਕਾਂਤਾ ਵਲੋਂ ਸਮੂਹ ਸਕੂਲ ਸਟਾਫ਼ ਦੀ ਹਾਜ਼ਰੀ 'ਚ ਦਸਵੀਂ ਤੇ ਬਾਰਵੀਂ ਸ਼੍ਰੇਣੀ ਦੇ ਅੱਵਲ ਦਰਜੇ 'ਚ ਪਾਸ ਹੋਣ ਵਾਲੇ 40 ਵਿਦਿਆਰਥੀਆਂ ਨੂੰ ਨਕਦ ਰਾਸ਼ੀ ਤੇ ਨੈਤਿਕ ਸਿੱਖਿਆ ਦੀਆਂ ਵਿਸ਼ੇਸ਼ ਪੁਸਤਕਾਂ ਨਾਲ ਸਨਮਾਨਿਤ ਕੀਤਾ | ਇਸ ਮੌਕੇ ਸੁਖਦੇਵ ਸਿੰਘ ਮਿੱਤਲ ਵਲੋਂ ਅਧਿਆਪਕਾ ਅਤੇ ਵਿਦਿਆਰਥੀਆਂ ਦੀ ਪ੍ਰਸੰਸਾਂ ਕੀਤੀ ਗਈ ਤੇ ਚੰਗੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ | ਇਸ ਮੌਕੇ ਪਿ੍ੰਸੀਪਲ ਸਿੰਕਦਰ ਸਿੰਘ, ਮਿਲਨਦੀਪ ਕੌਰ, ਅੰਜੂ ਬਾਲਾ, ਅਮਨਦੀਪ ਕੌਰ, ਸ਼ਵੇਤਾ, ਮੋਨਿਕਾ, ਕਿਰਨਦੀਪ ਕੌਰ, ਕੁਲਵੀਰ ਕੌਰ, ਪਰਮਜੀਤ ਕੌਰ, ਭੁਪਿੰਦਰ ਕੌਰ, ਪੂਨਮਪਾਲ ਕੌਰ, ਹਰਜਿੰਦਰ ਸਿੰਘ, ਸੁਖਦਰਸ਼ਨ ਸਿੰਘ ਨੇ ਮਿੱਤਲ ਪਰਿਵਾਰ ਦਾ ਧੰਨਵਾਦ ਕੀਤਾ |