ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਕੰਵਲਪੁਨਿਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ 21 ਜੁਲਾਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ 'ਚ ਅਰਲੀਸਕਿੱਲ ਪ੍ਰਾਈਵੇਟ ਲਿਮਟਿਡ ਕੰਪਨੀ ਵਲੋਂ ਵੱਖ-ਵੱਖ 70 ਆਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ | ਇਸ ਇੰਟਰਵਿਊ ਲਈ ਲੜਕੇ ਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ | ਇੰਟਰਵਿਊ ਲਈ ਲੜਕਿਆਂ ਲਈ ਘੱਟ ਤੋਂ ਘੱਟ ਵਿਦਿਅਕ ਯੋਗਤਾ 10ਵੀਂ ਪਾਸ ਅਤੇ ਲੜਕੀਆਂ ਲਈ ਘੱਟ ਤੋਂ ਘੱਟ ਵਿਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ ਹੈ | ਕੈਂਪ ਵਿਚ ਭਾਗ ਲੈਣ ਲਈ ਘੱਟ ਤੋਂ ਘੱਟ ਉਮਰ 19 ਤੋਂ 30 ਸਾਲ ਹੋਣੀ ਜ਼ਰੂਰੀ ਹੈ | ਦਲਜੀਤ ਸਿੰਘ ਬਰਾੜ ਪਲੇਸਮੈਂਟ ਅਫ਼ਸਰ ਨੇ ਦੱਸਿਆ ਗਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਸਮੇਂ ਆਪਣੇ ਵਿਦਿਅਕ ਯੋਗਤਾ ਦੇ ਦਸਤਾਵੇਜ਼, ਰਜਿਊਮ, ਆਧਾਰ ਕਾਰਡ, ਜਾਤੀ ਸਰਟੀਫ਼ਿਕੇਟ ਆਦਿ ਅਸਲ ਤੇ ਫ਼ੋਟੋ ਕਾਪੀ ਸੈਟ ਜ਼ਰੂਰ ਨਾਲ ਲੈ ਕੇ ਆਉਣ |