29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਤਬਾਦਲਿਆਂ ਨੂੰ ਤਰਸੇ ਅਧਿਆਪਕ-ਡੀ. ਟੀ. ਐੱਫ਼.

ਅਜੀਤ ਡੈਸਕ 19-07-2025
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਹਰ ਸਾਲ ਅਧਿਆਪਕਾਂ ਦੀਆਂ ਬਦਲੀਆਂ ਜੂਨ ਮਹੀਨੇ ਕੀਤੀਆਂ ਜਾਂਦੀਆਂ ਹਨ | ਇਸ ਵਾਰ ਵੀ ਅਧਿਆਪਕਾਂ ਤੋਂ ਆਨਲਾਈਨ ਪੋਰਟਲ 'ਤੇ 6 ਜੂਨ ਤੋਂ ਅਰਜ਼ੀਆਂ ਮੰਗੀਆਂ ਗਈਆਂ ਸਨ, ਪਰ ਉਸ ਤੋਂ ਬਾਅਦ ਇਸ ਪ੍ਰਕਿਰਿਆ ਉੱਪਰ ਅਚਾਨਕ ਰੋਕ ਲਗਾ ਦਿੱਤੀ ਗਈ | ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਦੱਸਿਆ ਕਿ ਬਦਲੀਆਂ 'ਚ ਹੋ ਰਹੀ ਬੇਲੋੜੀ ਦੇਰੀ ਕਾਰਨ ਅਧਿਆਪਕ ਵਰਗ ਵਿਚ ਭਾਰੀ ਰੋਸ ਹੈ | ਅਧਿਆਪਕ ਆਗੂਆਂ ਨੇ ਕਿਹਾ ਕਿ ਬਦਲੀਆਂ ਦਾ ਪੋਰਟਲ 6 ਜੂਨ ਨੂੰ ਖੋਲਿ੍ਹਆ ਗਿਆ ਸੀ, ਜਿਸ ਨੂੰ ਲਗਪਗ 1 ਮਹੀਨਾ 13 ਦਿਨ ਬੀਤ ਜਾਣ ਦੇ ਬਾਵਜੂਦ ਵੀ ਕਿਸੇ ਤਣ-ਪੱਤਣ ਨਹੀਂ ਲਗਾਇਆ ਗਿਆ | ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਸਿੰਘ ਅਤੇ ਸੂਬਾ ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ ਨੇ ਕਿਹਾ ਕਿ ਸਿੱਖਿਆ ਵਿਭਾਗ ਦੀ ਬਦਲੀ ਨੀਤੀ ਬਦਲਾ ਲਊ ਨੀਤੀ ਸਾਬਤ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਅਨੇਕਾਂ ਅਧਿਆਪਕ ਬਦਲੀਆਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਪਰ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਵਲੋਂ ਆਪਣੀ ਆਦਤ ਮੁਤਾਬਕ ਇਸ ਅਹਿਮ ਕੰਮ ਨੂੰ ਬਿਨਾਂ ਵਜ੍ਹਾ ਲਟਕਾਇਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਆਪਸੀ ਸਹਿਮਤੀ ਵਾਲੀਆਂ ਬਦਲੀਆਂ ਤੋਂ ਹਰ ਤਰ੍ਹਾਂ ਦੀ ਸ਼ਰਤ ਖ਼ਤਮ ਕੀਤੀ ਜਾਵੇ, ਬਦਲੀ ਲਈ ਯੋਗ ਹਰ ਇਕ ਅਧਿਆਪਕ ਦੇ ਮੈਰਿਟ ਅੰਕ ਸਾਂਝੇ ਕੀਤੇ ਜਾਣ | ਸਟੇਸ਼ਨ ਚੋਣ ਸਮੇਂ ਸਾਰੇ ਖ਼ਾਲੀ ਸਟੇਸ਼ਨ ਦਿਖਾਏ ਜਾਣ | ਆਗੂਆਂ ਨੇ ਵਿਭਾਗ ਦੀ ਢਿੱਲ-ਮੱਠ ਦੀ ਨੀਤੀ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿ ਜੇਕਰ ਵਿਭਾਗ ਵਲੋਂ ਬਿਨਾਂ ਵਜ੍ਹਾ ਦੇਰੀ ਕੀਤੀ ਗਈ ਤਾਂ ਅਧਿਆਪਕਾਂ ਨੂੰ ਤਿੱਖੇ ਸੰਘਰਸ਼ ਲਈ ਮਜਬੂਰ ਹੋਣਾ ਪਵੇਗਾ |
ਪਿਛਲੀ ਖ਼ਬਰ ਵਿਜ਼ਡਮ ਇੰਟਰਨੈਸ਼ਨਲ ਸਕੂਲ 'ਚ ਸਾਇੰਸ ਮੇਲਾ ਲਗਾਇਆ ਅਗਲੀ ਖ਼ਬਰ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਦੀਆਂ ਰੁਕੀਆਂ ਤਨਖ਼ਾਹਾਂ ਜਲਦ ਜਾਰੀ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।