23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਨੌਜਵਾਨ ਭਾਰਤ ਸਭਾ ਵਲੋਂ 9 ਮੈਂਬਰੀ ਐਡਹਾਕ ਕਮੇਟੀ ਦੀ ਚੋਣ

ਅਜੀਤ ਡੈਸਕ 22-07-2025
ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਪਿੰਡ ਹਰੀਕੇ ਕਲਾਂ 'ਚ ਪੰਜਾਬ ਨੂੰ ਪੁਲਿਸ ਸਟੇਟ ਬਣਾਉਣ ਖ਼ਿਲਾਫ਼ ਪੰਜਾਬ ਦੀਆਂ ਜਨਤਕ ਤੇ ਜਮਹੂਰੀ ਜਥੇਬੰਦੀਆਂ ਵਲੋਂ 25 ਜੁਲਾਈ ਨੂੰ ਸੰਗਰੂਰ ਵਿਖੇ ਕੀਤੇ ਜਾ ਰਹੇ ਵਿਸ਼ਾਲ ਇਕੱਠ 'ਚ ਸ਼ਾਮਿਲ ਹੋਣ ਲਈ ਸੱਦਾ ਦੇਣ ਸੰਬੰਧੀ ਮੀਟਿੰਗ ਕੀਤੀ ਗਈ ਤੇ ਨੌਜਵਾਨਾਂ ਭਾਰਤ ਸਭਾ ਦੀ 9 ਮੈਂਬਰੀ ਐਡਹਾਕ ਕਮੇਟੀ ਦੀ ਚੋਣ ਕੀਤੀ ਗਈ | ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਆਗੂ ਗੁਰਤੇਜ ਸਿੰਘ ਵੜਿੰਗ ਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਪ੍ਰੀਤ ਕੌਰ ਤੇ ਜ਼ਿਲ੍ਹਾ ਸਕੱਤਰ ਨੌਨਿਹਾਲ ਸਿੰਘ ਨੇ ਕਿਹਾ ਕਿ ਆਪਣੀਆਂ ਲੋਕ ਵਿਰੋਧੀ ਨੀਤੀਆਂ ਨੂੰ ਲਾਗੂ ਕਰਨ ਅਤੇ ਲੋਕਾਂ ਦੇ ਵਿਰੋਧ ਨੂੰ ਕੁਚਲਣ ਲਈ ਪੰਜਾਬ ਸਰਕਾਰ ਨੇ ਲਗਾਤਾਰ ਪੁਲਿਸ ਦੀਆਂ ਵਾਗਾਂ ਖੁੱਲ੍ਹੀਆਂ ਛੱਡੀਆਂ ਹੋਈਆਂ ਹਨ, ਜਿਸ ਨੇ ਪੰਜਾਬ ਨੂੰ ਪੁਲਿਸ ਰਾਜ 'ਚ ਤਬਦੀਲ ਕਰ ਦਿੱਤਾ ਹੈ | ਆਪਣੀਆਂ ਨੌਕਰੀਆਂ ਮੰਗਦੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ 'ਤੇ ਪਰਚੇ ਦਰਜ ਕਰ ਦਿੱਤੇ | ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਜਿਸ ਨੇ ਜ਼ਮੀਨ ਦੇ ਸਵਾਲ ਨੂੰ ਚਰਚਾ 'ਚ ਲਿਆਂਦਾ, ਉਸ ਦੇ ਆਗੂਆਂ ਨੂੰ ਮੀਟਿੰਗ ਦੇ ਬਹਾਨੇ ਬੁਲਾ ਕੇ ਗਿ੍ਫ਼ਤਾਰ ਕਰ ਲਿਆ ਅਤੇ ਪਿੰਡ ਵਿਚ ਇਕ ਮੀਟਿੰਗ ਤੱਕ ਨਹੀਂ ਹੋਣ ਦੇ ਰਹੇ | ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਕਈਾ ਆਗੂਆਂ ਨੂੰ ਗਿ੍ਫਤਾਰ ਕਰ ਲਿਆ | ਕਿਸਾਨ ਯੂਨੀਅਨ ਦੇ ਖਿਲਾਫ਼ ਦਿੱਤੇ ਹੋਏ ਬਿਆਨਾਂ ਤੋਂ ਇਹ ਸਪੱਸ਼ਟ ਹੋ ਗਿਆ ਕਿ ਪੰਜਾਬ ਸਰਕਾਰ ਲੋਕਾਂ ਦੇ ਵਿਰੋਧ ਨੂੰ ਦਬਾਉਣ ਲਈ ਪੱਬਾਂ ਭਾਰ ਹੈ | ਅਖ਼ੀਰ 'ਚ ਨੌਜਵਾਨ ਭਾਰਤ ਸਭਾ ਦੀ ਨੌ ਮੈਂਬਰੀ ਐਡਹਾਕ ਕਮੇਟੀ ਦੀ ਚੋਣ ਕੀਤੀ ਗਈ, ਜਿਸ 'ਚ ਰਵੀਦੀਪ ਸਿੰਘ ਨੂੰ ਕਨਵੀਨਰ ਅਤੇ ਮਾਣਕ ਸਿੰਘ ਨੂੰ ਕੋ-ਕਨਵੀਨਰ ਬਣਾਇਆ ਗਿਆ | ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਨੌਨਿਹਾਲ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਜਦੋਂ ਸਰਕਾਰ ਨੇ ਪੰਜਾਬ ਨੂੰ ਪੁਲਿਸ ਰਾਜ 'ਚ ਤਬਦੀਲ ਕਰ ਦਿੱਤਾ ਹੈ ਤਾਂ ਇਸ ਮੌਕੇ ਲੋਕਾਂ ਨੂੰ ਇਸ ਦੇ ਖ਼ਿਲਾਫ਼ ਲਾਮਬੰਦ ਕਰਕੇ ਇਕ ਲੋਕ ਲਹਿਰ ਖੜ੍ਹੀ ਕਰਨੀ ਸਮੇਂ ਦੀ ਅਣਸਰਦੀ ਲੋੜ ਹੈ |
ਪਿਛਲੀ ਖ਼ਬਰ ਮੁਕਤਸਰ ਲੰਗਰ ਕਮੇਟੀ ਵਲੋਂ 34ਵਾਂ ਵਿਸ਼ਾਲ ਭੰਡਾਰਾ 25 ਤੋਂ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡਾਂ 'ਚ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।