23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪ੍ਰਾਜੈਕਟ ਜੀਵਨਜੋਤ-2 ਤਹਿਤ ਭੀਖ ਮੰਗਦੇ 7 ਬੱਚਿਆਂ ਨੂੰ ਕੀਤਾ ਰੈਸਕਿਊ-ਡਾ. ਬਲਜੀਤ ਕੌਰ

ਅਜੀਤ ਡੈਸਕ 22-07-2025
ਮਲੋਟ, 21 ਜੁਲਾਈ (ਪਾਟਿਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ 'ਤੇ ਅਭਿਆਨ ਚਲਾਇਆ ਜਾ ਰਿਹਾ ਹੈ | ਇਸ ਸੰਬੰਧੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪ੍ਰਾਜੈਕਟ ਜੀਵਨਜੋਤ 2.0 ਦੇ ਤਹਿਤ ਬਲਾਕ ਮਲੋਟ 'ਚੋਂ ਭੀਖ ਮੰਗਦੇ ਕੁੱਲ 7 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਹੈ | ਡਾ. ਬਲਜੀਤ ਕੌਰ ਵਲੋਂ ਬੱਚਿਆਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਬੱਚਿਆਂ ਨੂੰ ਸਕੂਲ 'ਚ ਪੜ੍ਹਾਉਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਉਨ੍ਹਾਂ ਦੇ ਬੱਚੇ ਪੜ੍ਹ-ਲਿਖ ਕੇ ਉੱਚੇ ਅਹੁਦਿਆਂ 'ਤੇ ਪਹੁੰਚ ਸਕਣ ਅਤੇ ਦੇਸ਼ ਦੇ ਚੰਗੇ ਨਾਗਰਿਕ ਬਣ ਸਕਣ | ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਵਿਚ ਦਾਖ਼ਲ ਕਰਵਾਉਣ ਲਈ ਕਿਹਾ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਕਿਹਾ ਕਿ ਜੇਕਰ ਬੱਚੇ ਭੀਖ ਮੰਗਦੇ ਪਾਏ ਗਏ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕਿਸੇ ਬੱਚੇ ਦੇ ਮਾਤਾ-ਪਿਤਾ ਨਾ ਹੋਣ ਬਾਰੇ ਸ਼ੱਕ ਹੋਇਆ ਤਾਂ ਬਾਲ ਭਲਾਈ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਧੀਨ ਡੀ. ਐੱਨ. ਏ. ਜਾਂਚ ਵੀ ਕਰਵਾਈ ਜਾ ਸਕਦੀ ਹੈ ਤਾਂ ਜੋ ਬੱਚਿਆਂ ਦੀ ਹਕੀਕਤੀ ਪਛਾਣ ਦੀ ਪਤਾ ਲੱਗ ਸਕੇ | ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਦੀ ਜ਼ਿਲ੍ਹਾ ਬਾਲ ਸੁਰੱਖਿਆ ਟੀਮ ਵਲੋਂ ਮਲੋਟ ਦੇ ਬੱਸ ਅੱਡਾ, ਰੇਲਵੇ ਸਟੇਸ਼ਨ ਤੇ ਹੋਰ ਵੱਖ-ਵੱਖ ਥਾਂਵਾਂ 'ਤੇ ਵਿਸ਼ੇਸ਼ ਛਾਪੇਮਾਰੀ ਕਰਕੇ ਇਨ੍ਹਾਂ ਬੱਚਿਆਂ ਨੂੰ ਬਚਾਇਆ ਗਿਆ | ਇਨ੍ਹਾਂ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਸ੍ਰੀ ਮੁਕਤਸਰ ਸਾਹਿਬ ਅੱਗੇ ਪੇਸ਼ ਕੀਤਾ ਗਿਆ | ਇਨ੍ਹਾਂ ਬੱਚਿਆਂ ਵਿਚੋਂ ਇਕ ਬੱਚਾ ਦੂਜੇ ਜ਼ਿਲ੍ਹੇ ਨਾਲ ਸੰਬੰਧਿਤ ਸੀ | ਇਸ ਮੌਕੇ ਡਾ. ਸ਼ਿਵਾਨੀ ਨਾਗਪਾਲ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ, ਜ਼ਿਲ੍ਹਾ ਸਿੱਖਿਆ ਵਿਭਾਗ ਤੋਂ ਰਾਕੇਸ਼ ਕੁਮਾਰ ਸੀ. ਐੱਚ. ਟੀ. ਸ੍ਰੀ ਮੁਕਤਸਰ ਸਾਹਿਬ, ਸੌਹਲਪ੍ਰੀਤ ਕੌਰ ਬਾਲ ਸੁਰੱਖਿਆ ਅਫ਼ਸਰ (ਆਈ.ਸੀ.), ਅਮਨਪ੍ਰੀਤ ਕੌਰ ਡਾਟਾ ਐਂਟਰੀ ਆਪ੍ਰੇਟਰ ਸ੍ਰੀ ਮੁਕਤਸਰ ਸਾਹਿਬ, ਗੁਰਜੌਤ ਸਿੰਘ ਸੁਪਰਵਾਇਜ਼ਰ (ਚਾਇਲਡ ਹੈਲਪ ਲਾਇਨ) ਸ੍ਰੀ ਮੁਕਤਸਰ ਸਾਹਿਬ, ਵਿਕਾਸ ਕੁਮਾਰ ਸੁਪਰਵਾਇਜ਼ਰ (ਚਾਇਲਡ ਹੈਲਪ ਲਾਇਨ) ਸ੍ਰੀ ਮੁਕਤਸਰ ਸਾਹਿਬ, ਪਰਮਜੀਤ ਕੌਰ ਕੇਸ ਵਰਕਰ (ਚਾਇਲਡ ਹੈਲਪ ਲਾਇਨ) ਸ੍ਰੀ ਮੁਕਤਸਰ ਸਾਹਿਬ ਹਾਜ਼ਰ ਸਨ |
ਪਿਛਲੀ ਖ਼ਬਰ ਦੋਦਾ ਦੀ ਨਵੀਂ ਬਣੀ ਸੜਕ ਦੀ ਹਾਲਤ ਹੋਈ ਤਰਸਯੋਗ ਅਗਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।