23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਆਯੁਰਵੈਦਿਕ ਤੇ ਹੋਮਿਓਪੈਥਿਕ ਵਿਭਾਗ ਵਲੋਂ ਲਗਾਏ ਕੈਂਪ 'ਚ 553 ਮਰੀਜ਼ਾਂ ਦੀ ਸਿਹਤ ਜਾਂਚ

ਅਜੀਤ ਡੈਸਕ 22-07-2025
ਕੋਟਕਪੂਰਾ, 21 ਜੁਲਾਈ (ਪੱਤਰ ਪ੍ਰੇਰਕ)-ਗੁਰਦੁਆਰਾ ਮਾਤਾ ਦਇਆ ਕੌਰ ਸੰਧਵਾਂ ਵਿਖੇ ਪੰਜਾਬ ਸਰਕਾਰ ਵਲੋਂ ਕੋਟਕਪੂਰਾ ਵਿਸ਼ਵਾਸ ਲਾਇਨਜ਼ ਕਲੱਬ ਤੇ ਹੀਰੇ ਵੈਲਫ਼ੇਅਰ ਕਲੱਬ ਕੋਟਕਪੂਰਾ ਦੇ ਸਹਿਯੋਗ ਨਾਲ ਆਯੁਰਵੈਦਿਕ ਅਤੇ ਹੋਮਿਓਪੈਥਿਕ ਵਿਭਾਗ ਵਲੋ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ | ਕੈਂਪ ਦਾ ਉਦਘਾਟਨ ਐਡਵੋਕੇਟ ਬੀਰਇੰਦਰ ਸਿੰਘ ਨੇ ਕੀਤਾ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਕੈਂਪ 'ਚ ਲਗਪਗ 553 ਮਰੀਜ਼ਾ ਦੀ ਡਾ. ਰੋਹਿਤ ਮੌਂਗਾ, ਡਾ. ਅਨੀਤਾ ਗੁਪਤਾ, ਡਾ. ਭਗਵੰਤ ਕੌਰ ਅਤੇ ਡਾ. ਦਿਨੇਸ਼ ਸੇਠੀ ਵਲੋਂ ਸਿਹਤ ਜਾਂਚ ਕੀਤੀ ਗਈ | ਕੈਂਪ 'ਚ ਗੁਰਦੁਆਰਾ ਕਮੇਟੀ ਤੇ ਪ੍ਰਧਾਨ ਅਮਰਜੀਤ ਸਿੰਘ ਬਰਾੜ ਵਲੋਂ ਵੀ ਭਰਪੂਰ ਸਹਿਯੋਗ ਦਿੱਤਾ ਗਿਆ | ਇਸ ਮੌਕੇ ਰਾਜਿੰਦਰ ਸਿੰਘ ਸਰਾਂ, ਕੁਲਵੰਤ ਸਿੰਘ ਸਰਾਂ, ਗੁਰਵੀਰ ਕਰਨ ਸਿੰਘ ਢਿੱਲੋਂ, ਵਿਕਰਾਂਤ ਧੀਗੜਾਂ, ਤੇਜ ਸਿੰਘ ਢਿੱਲੋਂ, ਜਗਸੀਰ ਸਿੰਘ, ਹੈਲੀ ਸਦਿਉੜਾ, ਸੁਖਵਿੰਦਰ ਸਿੰਘ, ਹੀਰੇ ਵੈਲਫ਼ੇਅਰ ਕਲੱਬ ਦੇ ਪ੍ਰਧਾਨ ਸੰਦੀਪ ਕਟਾਰੀਆ, ਦਲਜਿੰਦਰ ਸਿੰਘ ਸੰਧੂ, ਸੰਜੀਵ ਧੀਂਗੜਾ, ਗੋਪਾਲ ਕ੍ਰਿਸ਼ਨ ਵੋਹਰਾ, ਸੁਰਿੰਦਰ ਸਿੰਘ ਰਾਮਗੜ੍ਹੀਆ, ਚੰਦਰ ਅਰੋੜਾ, ਬਿੱਟਾ ਨਰੂਲਾ, ਲਕਸ਼ਮਣ ਮਹਿਰਾ ਸਮੇਤ ਹੋਰ ਵੀ ਸਿਹਤ ਵਿਭਾਗ ਦੇ ਕਰਮਚਾਰੀ, ਕਲੱਬਾਂ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ | ਇਸ ਉਪਰੰਤ ਹਾਜ਼ਰੀਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਕੋਟਕਪੂਰਾ ਸ਼ਹਿਰ 'ਚ ਸਰਕਾਰੀ ਆਯੂਰਵੈਦਿਕ ਡਿਸਪੈਂਸਰੀ ਖੋਲ੍ਹੀ ਜਾਵੇ ਤਾਂ ਜੋ ਹਰ ਵਿਅਕਤੀ ਨੂੰ ਆਸਾਨੀ ਨਾਲ ਇਲਾਜ ਮਿਲ ਸਕੇ |
ਪਿਛਲੀ ਖ਼ਬਰ ਪਿੰਡ ਰਾਮਨਗਰ ਵਿਚ ਐੱਸ. ਐੱਮ. ਸੀ. ਕਮੇਟੀ ਵਿਵਾਦ ਮੰਦਭਾਗਾ-ਹਰਪ੍ਰੀਤ ਸਿੰਘ ਕੋਟਭਾਈ ਅਗਲੀ ਖ਼ਬਰ ਪ੍ਰਭਜੋਤ ਸਿੰਘ ਨੇ ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ 'ਚ ਸੋਨ ਤਗ਼ਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।