20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਘਰ ਦੀ ਛੱਤ ਦੀ ਡਿਗਣ ਕਾਰਨ ਬਜ਼ੁਰਗ ਔਰਤ ਗੰਭੀਰ ਜ਼ਖ਼ਮੀ <br/>

ਅਜੀਤ ਡੈਸਕ 01-09-2025
ਜੈਤੋ, 31 ਅਸਗਤ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ 'ਚ ਲਗਾਤਾਰ ਪੈ ਰਿਹਾ ਮੀਂਹ ਗਰੀਬ ਲੋਕਾਂ ਲਈ ਆਫ਼ਤ ਬਣਦਾ ਜਾ ਰਿਹਾ ਹੈ | ਇਸ ਭਾਰੀ ਮੀਂਹ ਕਾਰਨ ਗਰੀਬਾਂ ਦੇ ਘਰਾਂ ਦੀਆਂ ਛੱਤਾਂ ਡਿੱਗਣ ਲੱਗੀਆਂ ਹਨ | ਨੇੜਲੇ ਪਿੰਡ ਰੋੜੀਕਪੂਰਾ ਵਿਖੇ ਤੇਜ਼ ਮੀਂਹ ਪੈਣ ਕਾਰਨ ਘਰ ਦੀ ਕੱਚੀ ਛੱਤ 'ਤੇ ਮਿੱਟੀ ਪਾਉਣ ਲਈ ਚੜ੍ਹੀ ਇਕ ਔਰਤ ਦੇ ਘਰ ਦੀ ਛੱਤ ਟੁੱਟਣ ਕਾਰਨ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਗੰਭੀਰ ਰੂਪ 'ਚ ਜ਼ਖ਼ਮੀ ਔਰਤ ਬਲਵੰਤ ਕੌਰ ਪਤਨੀ ਮੇਹਰ ਸਿੰਘ ਵਾਸੀ ਨਵਾਂ ਰੋੜੀਕਪੂਰਾ ੂ ਇਲਾਜ਼ ਲਈ ਚੜ੍ਹਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਗੰਗਸਰ ਜੈਤੋ ਦੇ ਸੇਵਾਦਾਰ ਮੀਤ ਸਿੰਘ ਮੀਤਾ, ਗੋਰਾ ਔਲਖ, ਜਸਪਾਲ ਸਿੰਘ ਮਿੰਟਾਂ ਵਲੋਂ ਐਬੂਲੈਂਸ ਰਾਹੀਂ ਸਰਕਾਰੀ ਸਿਵਲ ਹਸਪਤਾਲ ਜੈਤੋ ਵਿਖੇ ਲਿਆਂਦਾ ਗਿਆ | ਨਾਜ਼ੁਕ ਹਾਲਤ ਨੂੰ ਦੇਖਦਿਆਂ ਸਟਾਫ਼ ਨਰਸ ਰਮਨਦੀਪ ਜੈਤੋ ਵਲੋਂ ਮੁੱਢਲੀ ਸਹਾਇਤਾ ਤੋਂ ਬਾਅਦ ਫ਼ਰੀਦਕੋਟ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ | ਜਸਕਰਨ ਸਿੰਘ ਸਰਪੰਚ ਨਵਾਂ ਰੋੜੀਕਪੂਰਾ, ਰਛਪਾਲ ਹੈਪੀ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪੀੜਤ ਪਰਿਵਾਰ ਨੂੰ ਘਰ ਦੀ ਛੱਤ ਬਣਾਉਣ ਲਈ ਆਰਥਿਕ ਸਹਾਇਤਾ ਦਿੱਤੀ ਜਾਵੇ |

ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ ਦੀ ਸੇਵਾ-ਮੁਕਤੀ 'ਤੇ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪੁਲਿਸ ਵਲੋਂ 16 ਨਸ਼ਾ ਤਸਕਰ ਕਾਬੂ-ਜ਼ਿਲ੍ਹਾ ਪੁਲਿਸ ਮੁਖੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।