ਸ੍ਰੀ ਮੁਕਤਸਰ ਸਾਹਿਬ, 31 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ 38 ਸਾਲ ਦੀਆਂ ਸੇਵਾਵਾਂ ਨਿਭਾਉਣ ਮਗਰੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ ਬਾਠ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋ ਗਏ ਹਨ | ਇਸ ਸੰਬੰਧ ਵਿਚ ਗੁਰਦੁਆਰਾ ਦੂਖ ਨਿਵਾਰਨ ਤਰਨਤਾਰਨ ਸਾਹਿਬ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗਗਨਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਉਪਰੰਤ ਸਮਾਗਮ ਨੂੰ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਵਣਵਾਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਗੁਰਨਾਮ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਜਥੇ: ਹੀਰਾ ਸਿੰਘ ਚੜੇਵਾਨ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੇ ਆਪਣੇ ਸੰਬੋਧਨ ਦੌਰਾਨ ਸ: ਬਲਦੇਵ ਸਿੰਘ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਉਹ ਤਜਰਬੇਕਾਰ ਪ੍ਰਬੰਧਕ ਸਨ | ਜਿਨ੍ਹਾਂ ਸ਼੍ਰੋਮਣੀ ਕਮੇਟੀ ਵਿਚ ਕਲਰਕ ਤੋਂ ਲੈ ਕੇ ਸੁਪਰਵਾਈਜ਼ਰ ਅਤੇ ਕਰੀਬ 17 ਸਾਲ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਬਤੌਰ ਮੈਨੇਜਰ ਸੇਵਾਵਾਂ ਨਿਭਾਈਆਂ | ਅੰਤ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਨੇ ਬਲਦੇਵ ਸਿੰਘ ਦੁਆਰਾ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਸੇਵਾ ਦੌਰਾਨ ਕੀਤੇ ਜ਼ਿਕਰਯੋਗ ਕੰਮਾਂ ਦਾ ਵਰਣਨ ਕੀਤਾ ਅਤੇ ਸਮਾਗਮ ਵਿਚ ਸ਼ਾਮਿਲ ਹੋਈਆਂ ਵੱਖ-ਵੱਖ ਧਾਰਮਿਕ, ਸਮਾਜਿਕ ਜਥੇਬੰਦੀਆਂ, ਆਗੂਆਂ ਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ | ਸਟੇਜ ਦੀ ਕਾਰਵਾਈ ਸ੍ਰੀ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਕਮ ਅਕਾਊਾਟੈਂਟ ਕੁਲਵੰਤ ਸਿੰਘ ਝਬੇਲਵਾਲੀ ਵਲੋਂ ਨਿਭਾਈ ਗਈ | ਇਸ ਉਪਰੰਤ ਵੱਖ-ਵੱਖ ਆਗੂਆਂ, ਸੰਸਥਾਵਾਂ ਅਤੇ ਪਰਿਕਰਮਾ ਤੋਂ ਆਈ ਸੰਗਤ ਵਲੋਂ ਮੈਨੇਜਰ ਬਲਦੇਵ ਸਿੰਘ ਨੂੰ ਸੇਵਾ ਮੁਕਤੀ 'ਤੇ ਸਿਰੋਪਾਓ, ਸ੍ਰੀ ਸਾਹਿਬ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਭਾਈ ਜਗਬੀਰ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਨਵਤੇਜ ਸਿੰਘ ਕਾਉਣੀ, ਜਥੇ: ਸਰੂਪ ਸਿੰਘ ਨੰਦਗੜ੍ਹ ਮੈਂਬਰ ਵਰਕਿੰਗ ਕਮੇਟੀ ਸ਼੍ਰੋਮਣੀ ਅਕਾਲੀ ਦਲ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਸ਼੍ਰੋਮਣੀ ਕਮੇਟੀ ਮੈਂਬਰ ਹਰਤੇਜ ਸਿੰਘ ਭੁੱਲਰ ਵਾਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਕੁਲਦੀਪ ਸਿੰਘ ਰੋਡੇ, ਸਾਬਕਾ ਸਕੱਤਰ ਕੇਵਲ ਸਿੰਘ, ਬਾਬਾ ਸੁਰਮਖ ਸਿੰਘ ਰਾਣੀਵਾਲਾ, ਐਡਵੋਕੇਟ ਪਰਮਿੰਦਰ ਸਿੰਘ ਕੋਲਿਆਂਵਾਲੀ, ਸਾਬਕਾ ਮੈਨੇਜਰ ਕਰਨ ਸਿੰਘ, ਸਾਬਕਾ ਮੈਨੇਜਰ ਮੁਨਸ਼ੀ ਸਿੰਘ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਜਗਵੰਤ ਸਿੰਘ ਲੰਬੀ ਢਾਬ, ਹਰਪਾਲ ਸਿੰਘ ਕੋਟਲੀ ਸੰਘਰ, ਬਲਵਿੰਦਰ ਸਿੰਘ ਬੁੱਢੀਮਾਲ, ਗੁਰੂ ਨਾਨਕ ਕਾਲਜ ਦੀ ਪਿ੍ੰਸੀਪਲ ਡਾ: ਸਰਬਜੀਤ ਕੌਰ, ਅਮੋਲਕ ਸਿੰਘ, ਹਰਸਿਮਰਨ ਸਿੰਘ ਕਪੂਰ, ਨਿਰਮਲਜੀਤ ਸਿੰਘ ਐਡੀਸ਼ਨਲ ਮੈਨੇਜਰ, ਸੁਖਦੇਵ ਸਿੰਘ ਮੀਤ ਮੈਨੇਜਰ, ਮਨਿੰਦਰ ਸਿੰਘ ਮੀਤ ਮੈਨੇਜਰ, ਬਗੀਚਾ ਸਿੰਘ ਇੰਚਾਰਜ ਰਾਗੀ, ਗੁਰਮੇਲ ਸਿੰਘ ਗ੍ਰੰਥੀ, ਟਹਿਲ ਸਿੰਘ ਭੁਲੇਰੀਆਂ, ਚਾਨਣ ਸਿੰਘ ਮੰਮੂਖੇੜਾ, ਭੁਪਿੰਦਰ ਸਿੰਘ, ਮਲਕੀਤ ਸਿੰਘ, ਸੁਰਿੰਦਰ ਸਿੰਘ ਲਾਡੀ ਤੋਂ ਇਲਾਵਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਮੈਨੇਜਰ, ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਸਟਾਫ਼ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਕਰਮਚਾਰੀ ਵੱਡੀ ਗਿਣਤੀ ਵਿਚ ਹਾਜ਼ਰ ਸਨ |