19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਦਾ ਅਵਤਾਰ ਪੁਰਬ ਮਨਾਇਆ

ਅਜੀਤ ਡੈਸਕ 01-09-2025
ਮਲੋਟ, 31 ਅਗਸਤ (ਪਾਟਿਲ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਪੁੱਤਰ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਮੰਡੀ ਹਰਜੀ ਰਾਮ ਮਲੋਟ ਵਿਖੇ ਬਾਬਾ ਕਿਸ਼ਨ ਸਿੰਘ ਨੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਚੜ੍ਹਦੀ ਕਲਾ ਦੇ ਵਿਚ ਮਨਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਭਾਈ ਚਰਨਜੀਤ ਸਿੰਘ ਖ਼ਾਲਸਾ ਦੇ ਜਥੇ ਨੇ ਦੀਵਾਨ ਸਜਾਏ ਹਜ਼ਾਰਾਂ ਦੀ ਤਾਦਾਦ ਵਿਚ ਸੰਗਤਾਂ ਨੇ ਕੀਰਤਨ ਦਾ ਆਨੰਦ ਮਾਣਿਆ | ਭਾਈ ਚਰਨਜੀਤ ਸਿੰਘ ਖ਼ਾਲਸਾ ਨੇ ਬਾਬਾ ਸ੍ਰੀ ਚੰਦ ਜੀ ਦੇ ਇਤਿਹਾਸ ਤੇ ਸੰਗਤਾਂ ਨੂੰ ਜਾਣੋ ਕਰਵਾਇਆ ਕਿ ਕਿਵੇਂ ਬਾਬਾ ਸ੍ਰੀ ਚੰਦ ਦਿਨ ਰਾਤ ਬੰਦਗੀ ਕਰਕੇ ਸਿਮਰਨ ਕਰਕੇ ਦੁਨੀਆਂ ਦਾ ਭਲਾ ਕਰਕੇ ਸਾਰੀ ਦੁਨੀਆ ਨੂੰ ਇਕ ਪ੍ਰਮਾਤਮਾ ਵਾਹਿਗੁਰੂ ਦੇ ਚਰਨਾਂ ਨਾਲ ਜੋੜਿਆ ਅਤੇ ਪਖੰਡ ਜਾਤਾਂ ਪਾਤਾਂ ਵਿਚੋਂ ਕੱਢਿਆ | ਸਮਾਪਤੀ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਗੁਰੂ ਕੇ ਲੰਗਰ ਅਤੁੱਟ ਵਰਤੇ | ਇਸ ਮੌਕੇ ਵੱਖ ਵੱਖ ਧਾਰਮਿਕ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਵੀ ਹਾਜ਼ਰੀਆਂ ਭਰੀਆਂ |
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।